ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ): ਹਲਕਾ ਬੰਗਾ ਤੋਂ ਆਪ ਦੇ ਸੀਨੀਅਰ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਨੂੰ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਬੰਗਾ ਹਲਕੇ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਹੈ ਜਿਸ ਨਾਲ ਸਮੂਹ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ ਭਗਵਾਨ ਸਿੰਘ ਮਾਨ ਵਲੋਂ ਮੈਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਮੈਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ ਅਤੇ ਆਮ ਆਦਮੀ ਪਾਰਟੀ ਦੀ ਹੋਰ ਮਜਬੂਤੀ ਨਾਲ ਬੁਲੰਦੀਆਂ ਵੱਲ ਲਿਜਾਣ ਦੀ ਕੋਸ਼ਿਸ਼ ਕਰਾਂਗੀ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਮੈਡਮ ਹਰਜੋਤ ਕੌਰ ਲੋਹਟੀਆ ਜਮੀਨ ਨਾਲ ਜੁੜੇ ਹੋਏ ਲੀਡਰ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਕੇ ਪਾਰਟੀ ਨੂੰ ਮਜਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਪਾਰਟੀ ਦੇ ਵਰਕਰਾਂ ਨਾਲ ਹਰ ਸੁੱਖ ਅਤੇ ਦੁੱਖ ਵਿਚ ਸਦਾ ਸ਼ਰੀਕ ਰਹਿੰਦੇ ਹਨ। ਪਾਰਟੀ ਵਲੋਂ ਪਹਿਲਾਂ ਵੀ ਉਨ੍ਹਾਂ ਨੂੰ ਪ੍ਰਦੇਸ਼ ਜਨਰਲ ਸਕੱਤਰ ਮਹਿਲਾ ਵਿੰਗ ਦੀ ਜੋ ਜਿੰਮੇਵਾਰੀ ਸੋਂਪੀ ਗਈ ਸੀ ਉਸ ਨੂੰ ਵੀ ਉਨ੍ਹਾਂ ਵਲੋਂ ਤਨਦੇਹੀ ਨਾਲ ਨਿਭਾਇਆ ਗਿਆ ਹੈ। ਇਸੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜਿੰਮੇਵਾਰੀ ਸੋਂਪੀ ਗਈ ਹੈ। ਅੱਜ ਹਲਕਾ ਸੰਗਠਨ ਇੰਚਾਰਜ ਬੰਗਾ ਨਿਯੁਕਤ ਹੋਣ ਤੇ ਮੈਡਮ ਹਰਜੋਤ ਕੌਰ ਲੋਹਟੀਆ ਨੂੰ ਉਹਨਾਂ ਦੇ ਚਹੇਤਿਆਂ ਵੱਲੋਂ ਵਧਾਈ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



