HOME ਈਟੀਟੀ ਦੀ ਪ੍ਰੀਖਿਆ ਵਿੱਚ ਜਸ਼ਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹਾ ਬਰਨਾਲਾ ਵਿੱਚੋਂ...

ਈਟੀਟੀ ਦੀ ਪ੍ਰੀਖਿਆ ਵਿੱਚ ਜਸ਼ਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲਾ ਸਥਾਨ

6

 ਬਰਨਾਲਾ  (ਸਮਾਜ ਵੀਕਲੀ)  (ਚੰਡਿਹੋਕ) ਈਟੀਟੀ ਭਾਗ ਦੂਜਾ ਦੀ ਪ੍ਰੀਖਿਆ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਨ ਜਸ਼ਨਪ੍ਰੀਤ ਕੌਰ ਪੁੱਤਰੀ ਸਰਦਾਰ ਕੁਲਦੀਪ ਸਿੰਘ ਸ੍ਰੀਮਤੀ ਗੁਰਮੀਤ ਕੌਰ ਨੇ 950 ਵਿੱਚੋਂ 844 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਐਸ.ਪੀ. ਸਿੰਘ ਨੇ ਦੱਸਿਆ ਕਿ 833 ਅੰਕ ਪ੍ਰਾਪਤ ਕਰਕੇ ਨਿਧੀ ਗੁਪਤਾ ਦੂਜੇ ਸਥਾਨ ਤੇ ਰਹੀ ਅਤੇ ਤੀਜਾ ਸਥਾਨ ਸਾਂਝੇ ਰੂਪ ਵਿੱਚ ਜੋਤੀ ਅਸੀਜਾ ਅਤੇ ਪੁਸ਼ਪਿੰਦਰ ਨੇ 826 ਅੰਕ ਪ੍ਰਾਪਤ ਕਰਕੇ ਹਾਸਿਲ ਕੀਤਾ। ਇਹ ਸ਼ਾਨਦਾਰ ਪ੍ਰਾਪਤੀ ਲਈ ਸੰਸਥਾ ਦੇ ਚੇਅਰਮੈਨ ਸੌਦਾਗਰ ਸਿੰਘ ਚਹਿਲ, ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ ਚਹਿਲ, ਕਾਲਜ ਦੇ ਪ੍ਰਿੰਸੀਪਲ ਡਾਕਟਰ ਰਜਨੀਸ਼ ਕਾਮਰਾ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਸਟਾਫ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਅਧਿਆਪਕਾ ਸਿਮਰਜੀਤ ਕੌਰ,ਰਜਿੰਦਰ ਕੌਰ, ਰਾਣੀ ਕੌਰ, ਮਿਸ ਸੀਮਾ,ਮਨਦੀਪ ਕੌਰ ਅਤੇ ਰਾਕੇਸ਼ ਸਿੰਗਲਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਲੇਖਕ ਭਵਨ ਦੀ ਉਸਾਰੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ -ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵੱਲੋਂ – ਪ੍ਰੋ ਮੀਤ ਖਟੜਾ ਦਾ ਸਨਮਾਨ
Next article*ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵਿਦਿਆਰਥੀਆਂ ਤੇ ਲਾਈਆਂ ਪਾਬੰਦੀਆਂ ਨਿੰਦਣਯੋਗ  – ਪਰਸ਼ੋਤਮ ਫਿਲੌਰ*