ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਡਾ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ ਭ ਸ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਹਰ 9 ਤਰੀਕ ਤੋ 23 ਤਰੀਕ ਨੂੰ ਪ੍ਰਧਾਨ ਮੰਤਰੀ ਮਾਤ੍ਤਵ ਸੁਰੱਖਿਆਤ ਅਭਿਆਨ ਮਨਾਇਆ ਜਾ ਰਿਹਾ ਹੈ। ਇਸ ਵਿੱਚ ਡਾ ਜੈਸਮੀਨ ਗੁਲਾਟੀ ਨੇ ਗਰਭਵਤੀ ਔਰਤਾਂ ਦਾ ਚੈੱਕ ਅੱਪ ਕੀਤਾ ਉਨ੍ਹਾਂ ਨੂੰ ਮਹੀਨੇ ਤੋਂ ਪਹਿਲਾਂ ਗਰਭਵਤੀ ਦਾ ਨਾਂਮ ਰਜਿਸਟਰ ਕਰਵਾਉਣ ਲਈ ਕਿਹਾ ਗਿਆ । ਖੂਨ ਦੀ ਕਮੀ ਨਾ ਹੋਵੇ ਇਸ ਲਈ ਉਨ੍ਹਾਂ ਨੂੰ ਆਇਰਨ ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਖਾਣ ਲਈ ਕਿਹਾ ਗਿਆ।9 ਮਹੀਨੇ ਵਿੱਚ ਚਾਰ ਵਾਰੀ ਚੈੱਕ ਅੱਪ ਕਰਾਉਣ ਲਈ ਕਿਹਾ ਗਿਆ ਜਿਸ ਵਿੱਚ ਬੀ ਪੀ,ਭਾਰ , ਬੱਚੇ ਦੀ ਧੜਕਣ, ਡਿਲਿਵਰੀ ਸਰਕਾਰੀ ਹਸਪਤਾਲ ਵਿੱਚ ਕਰਾਉਣ ਲਈ ਕਿਹਾ ਗਿਆ।ਹਾਈਰਿਸਕ ਗਰਭਵਤੀ ਔਰਤਾਂ ਨੂੰ ਆਪਣਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਇਸ ਵਿੱਚ ਮੈਡਮ ਮਨਜੀਤ ਕੌਰ ਮਲਟੀਪਰਪਜ ਹੈਲਥ ਸੁਪਰਵਾਈਜ਼ਰ ਫੀਮੇਲ ਅਤੇ ਦਲਜੀਤ ਕੌਰ ਏ ਐਨ ਐਮ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



