ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੁਲਵਰਨ ਰਾਮ ਜੱਸਾ ਐਮਾ ਜੱਟਾਂ ਕੀਤੀ ਅਗਵਾਈ ਵਿੱਚ ਪਿੰਡ ਐਮਾ ਜੱਟਾਂ ਪਠਲਾਵਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਸ. ਬਲਦੀਪ ਸਿੰਘ ਸੈਣੀ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਉਹਨਾਂ ਨੇ ਐਮਾ ਜੱਟਾਂ ਤੋਂ ਪੁਠਲਾਵੇ ਨੂੰ ਜਾਣ ਵਾਲੀ ਸੜਕ ਬਣਾਉਣ ਦੀ ਮੰਗ ਕੀਤੀ| ਇਸ ਮੌਕੇ ਸਰਪੰਚ ਮਨਜੀਤ ਸਿੰਘ, ਬਲਵੀਰ ਸਿੰਘ ਢਿੱਲੋ, ਸਾਬਕਾ ਸਰਪੰਚ ਪਠਲਾਵਾ ਕੁਲਦੀਪ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਜਸਪਾਲ ਰਲ, ਪੰਨੂ ਐਮਾ ਜੱਟਾਂ ਆਸ -ਪਾਸ ਦੇ ਪਿੰਡਾਂ ਦੇ ਲੋਕ ਹਾਜ਼ਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜੱਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦਾ ਵਿਕਾਸ ਤੇਜੀ ਨਾਲ ਹੋ ਰਿਹਾ ਹੈ| ਇਸ ਮੌਕੇ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੇ ਦੱਸਿਆ ਕੀ ਗੜ੍ਹਸ਼ੰਕਰ ਮਾਰਕੀਟ ਕਮੇਟੀ ਵਿੱਚ ਜਿੰਨੀਆਂ ਵੀ ਸੜਕਾਂ ਹੁੰਦੀਆਂ ਉਹ ਜਲਦੀ ਬਣਾ ਦਿੱਤੀਆਂ ਜਾਣਗੀਆਂ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਪੂਰੇ ਪੰਜਾਬ ਦਾ ਵਿਕਾਸ ਹੋ ਰਿਹਾ ਹੈ। ਉੱਥੇ ਹੀ ਮਾਰਕੀਟ ਕਮੇਟੀ ਗੜ੍ਹਸ਼ੰਕਰ ਵਿੱਚ ਜੋ ਵੀ ਕੰਮ ਰਹਿੰਦੇ ਹਨ ਉਹ ਜਲਦੀ ਪੂਰੇ ਕੀਤੇ ਜਾਣਗੇ ਇਸ ਮੌਕੇ ਆਪ ਆਗੂ ਤਰੁਣ ਅਰੋੜਾ ਪੰਜਾਬ ਪ੍ਰਧਾਨ ਅਰੋੜਾ ਮਹਾ ਸਭਾ ਯੂਥ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



