HOME ਸਕੂਲਾਂ ਵਿੱਚ ਭੋਜਨ ਦੀ ਬਜਾਏ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ :...

ਸਕੂਲਾਂ ਵਿੱਚ ਭੋਜਨ ਦੀ ਬਜਾਏ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ : ਸੰਤ ਕੁਲਵੰਤ ਰਾਮ ਭਰੋਮਜਾਰਾ

2

*ਸਰਕਾਰ ਨੂੰ ਸਕੂਲਾਂ ਵਿੱਚ ਵੱਧ ਤੋਂ ਵੱਧ ਅਧਿਆਪਕ ਭਰਤੀ ਕਰਨੇ ਚਾਹੀਦੇ ਹਨ*

ਸੰਤ ਕੁਲਵੰਤ ਰਾਮ ਭਰੋਮਜਾਰਾ

ਹੁਸ਼ਿਆਰਪੁਰ   (ਸਮਾਜ ਵੀਕਲੀ)  (ਤਰਸੇਮ ਦੀਵਾਨਾ) ਸਰਕਾਰਾਂ ਨੇ ਗਰੀਬਾਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਰੋਟੀਆਂ ਖਾਣ ਜੋਗੇ ਹੀ ਬਣਾ ਦਿੱਤਾ ਹੈ, ਜਦ ਕਿ ਸਕੂਲ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਬਣਾਏ ਗਏ ਹਨ ਪਰ ਸਾਡੀਆਂ ਸਰਕਾਰਾਂ ਤਾਂ ਸਰਕਾਰੀ ਸਕੂਲਾਂ ਦੇ ਟੀਚਰਾਂ ਨੂੰ ਤਾਂ ਆਪਣੇ ਹੀ ਕੰਮਾਂ ਤੇ ਲਾਈ ਰੱਖਦੇ ਹਨ ਇਸ ਕਰਕੇ ਬੱਚਿਆਂ ਦੀ ਪੜ੍ਹਾਈ ਵੀ ਬਹੁਤ ਪਿੱਛੇ ਪੈ ਜਾਂਦੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਅਤੇ  ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਭਰੋਮਜ਼ਾਰਾਂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦੇ ਹਾਂ ਗੱਲ ਕਰਦਿਆਂ ਕਿਹਾ ਕਿ ਗਰੀਬਾਂ ਦੇ ਬੱਚਿਆਂ ਨੂੰ ਭੋਜਨ ਦੀ ਬਜਾਏ ਮਿਆਰੀ ਸਿੱਖਿਆ ਦੀ ਲੋੜ ਹੈ। ਉਹਨਾਂ  ਕਿਹਾ ਕਿ ਸਕੂਲਾਂ ਵਿੱਚ ਢਾਬਿਆਂ ਵਾਂਗ ਮੀਨੂ ਦੇ ਬੋਰਡ ਲਗਾਏ ਗਏ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹਨ। ਉਹਨਾਂ ਕਿਹਾ ਕਿ ਪੰਜਾਬ ਦਿਵਸ ਨੇਕ ਆਪਣੇ ਬੱਚਿਆਂ ਨੂੰ ਵਧੀਆ ਭੋਜਨ ਖੜਾ ਕੇ ਹੀ ਸਕੂਲਾਂ ਨੂੰ ਤੋਰਦੇ ਹਨ ਅੱਜ ਦੇ ਪਦਾਰਥਵਾਦੀ ਯੁੱਗ ਦੇ ਵਿੱਚ ਕੋਈ ਵੀ ਪਰਿਵਾਰ ਰੋਟੀ ਤੋਂ ਵਾਂਝਾ ਨਹੀਂ ਹੈ । ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜਿਆਦਾਤਰ ਗਰੀਬ ਪ੍ਰੀਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ ।ਇਸ ਲਈ ਉਹਨਾਂ ਨੂੰ ਕੇਵਲ ਰੋਟੀਆਂ ਖਾਣ ਤੱਕ ਹੀ ਸੀਮਤ ਰੱਖਿਆ ਜਾ ਰਿਹਾ ਹੈ। ਜਦ ਕਿ ਬੱਚਿਆਂ ਨੂੰ ਭੋਜਨ ਦੀ ਬਜਾਏ ਮਿਆਰੀ ਸਿੱਖਿਆ ਦੀ ਲੋੜ ਹੈ। ਸਰਕਾਰਾਂ ਕਰੋੜਾਂ ਰੁਪਏ ਬੱਚਿਆਂ ਨੂੰ ਸਕੂਲਾਂ ਵਿੱਚ ਖਾਣਾ ਖਿਲਾਉਣ ਲਈ ਖਰਚ ਰਹੀਆਂ ਹਨ, ਜਦ ਕਿ ਸਕੂਲ ਅਧਿਆਪਕਾਂ ਤੋਂ ਸੱਖਣੇ ਹਨ। ਸਰਕਾਰ ਨੂੰ ਸਕੂਲਾਂ ਵਿੱਚ ਵੱਧ ਤੋਂ ਵੱਧ ਅਧਿਆਪਕ ਭਰਤੀ ਕਰਨੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਉਹਨਾਂ ਸਰਕਾਰ ਨੂੰ ਸਖਤ ਲਹਿਜੇ ਵਿੱਚ ਕਿਹਾ ਕਿ ਸਰਕਾਰ ਜਿਹੜੇ ਕਰੋੜਾਂ ਰੁਪਏ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਭੋਜਨ ਵਾਸਤੇ ਖਰਚ ਰਹੀ ਹੈ ਇਹੀ ਪੈਸਾ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਲਈ ਟੀਚਰ ਭਰਤੀ ਕਰਕੇ ਟੀਚਰਾਂ ਤੇ ਖਰਚਿਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲਖਵਿੰਦਰ ਸਿੰਘ ਲੱਖੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦੂਸਰੀ ਵਾਰ ਪ੍ਰਧਾਨ ਨਿਯੁਕਤ ਕਰਨ ਤੇ ਕੀਤਾ ਸਨਮਾਨ ।
Next articleਦਸੂਹਾ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਕੀਤਾ 02 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ