ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਨਾਲ ਪੰਜਾਬ ਦੇ ਕਿਸਾਨ ਬੇਜਮੀਨੇ ਹੋ ਜਾਣਗੇ ਅਤੇ ਇਸ ਨੀਤੀ ਦਾ ਸਿੱਧਾ ਫਾਇਦਾ ਆਪ ਆਗੂਆਂ ਅਤੇ ਉਨ੍ਹਾਂ ਦੇ ਪੂੰਜੀਪਤੀ ਦੋਸਤਾਂ ਨੂੰ ਹੋਵੇਗਾ।
ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ:- ਰਾਏਕੋਟ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਪੰਚਾਂ ਸਰਪੰਚਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਮਹਿਕ ਪੈਲੇਸ ਵਿੱਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੰਸਦ ਮੈਂਬਰ ਡਾ. ਅਮਰ ਸਿੰਘ ਤੋਂ ਇਲਾਵਾ ਕੋਆਰਡੀਨੇਟਰ ਗੁਰਕੀਰਤ ਸਿੰਘ ਕੋਟਲੀ, ਗੁਰਵੀਰ ਸਿੰਘ ਭੱਠਲ, ਮਨਜੀਤ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਇਕ ਵਿਸ਼ਾਲ ਰੋਸ ਧਰਨਾ 14 ਜੁਲਾਈ ਨੂੰ ਲੁਧਿਆਣਾ ਦੇ ਗਲਾਡਾ ਦਫਤਰ ਸਾਹਮਣੇ ਦਿੱਤਾ ਜਾਵੇਗਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਪੁੱਜਣਗੇ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਇਸ ਰੋਸ ਧਰਨੇੇ ਵਿੱਚ ਵੱਧ ਤੋਂ ਵੱਧ ਗਿਣਤੀ ’ਚ ਪੁੱਜਣ ਦੀ ਅਪੀਲ ਕੀਰਦਿਆਂ ਕਿਹਾ ਕਿ ਇਹ ਰੋਸ ਧਰਨਾ ਆਪ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਮੀਟਿੰਗ ਨੂੰ ਸੋਦਨ ਕਰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਨਾਲ ਪੰਜਾਬ ਦੇ ਕਿਸਾਨ ਬੇਜਮੀਨੇ ਹੋ ਜਾਣਗੇ ਅਤੇ ਇਸ ਨੀਤੀ ਦਾ ਸਿੱਧਾ ਫਾਇਦਾ ਆਪ ਆਗੂਆਂ ਅਤੇ ਉਨ੍ਹਾਂ ਦੇ ਪੂੰਜੀਪਤੀ ਦੋਸਤਾਂ ਨੂੰ ਹੋਵੇਗਾ। ਇਸ ਮੌਕੇ ਉਨ੍ਹਾਂ ਕਾਂਗਰਸ ਵਰਕਰਾਂ ਨੂੰ ਬੂਥ ਕਮੇਟੀਆਂ ਬਨਾਉਣ ਦਾ ਕੰਮ ਨੇਪਰੇ ਚਾੜ੍ਹਨ ਦੀ ਅਪੀਲ ਵੀ ਕੀਤੀ। ਮੀਟਿੰਗ ਨੂੂੰ ਹਲਕਾ ਕੋਆਰਡੀਨੇਟਰ ਗੁਰਵੀਰ ਸਿੰਘ ਗੁਰੀ ਭੱਠਲ ਅਤੇ ਮਨਜੀਤ ਸਿੰਘ ਮਾਨ ਵਲੋਂ ਵੀ ਸੰਬੋਧਨ ਕੀਤਾ ਗਿਆ। ਅੰਤ ਵਿੱਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਮੀਟਿੰਗ ਵਿੱਚ ਪੁੱਜੇ ਸਮੂਹ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਬਲਾਕ ਪ੍ਰਧਾਨ ਜਗਦੀਪ ਸਿੰਘ ਰੱਤੋਵਾਲ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ, ਰਾਏਕੋਟ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ, ਏਵੰਤ ਜੈਨ ਵਲੋਂ ਵੀ ਸੰਬੋਧਨ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਪਾਲ ਸਿੰਘ ਗੋਂਦਵਾਲ, ਬਲਾਕ ਪ੍ਰਧਾਨ ਰਾਏਕੋਟ ਹਰਪ੍ਰੀਤ ਸਿੰਘ ਬੋਪਾਰਾਏੇ, ਜਗਦੀਪ ਸਿੰਘ ਬਿੱਟੂ ਬਲਾਕ ਪ੍ਰਧਾਨ ਸੁਧਾਰ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ, ਜ਼ਿਲ੍ਹਾ ਜਨ. ਸਕੱਤਰ ਹਰਵਿੰਦਰ ਸਿੰਘ ਰਾਜਾ ਬਰਾੜ, ਸੁਖਜੀਵਨ ਸਿੰਘ ਡਾਂਗੋ, ਬਲਵਿੰਦਰ ਸਿੰਘ ਦਿਉਲ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਯੂਥ ਆਗੂ ਪ੍ਰਦੀਪ ਗਰੇਵਾਲ, ਨਿਰੰਜਣ ਸਿੰਘ ਕਾਲਾ ਜਲਾਲਦੀਵਾਲ, ਨਰੈਣ ਦੱਤ ਕੌਸ਼ਿਕ, ਹਰਵਿੰਦਰ ਸਿੰਘ ਬਿੱਟੂ, ਪ੍ਰਭਦੀਪ ਸਿੰਘ ਨਾਰੰਗਵਾਲ, ਬਲਜੀਤ ਸਿੰਘ ਹਲਵਾਰਾ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਕਮਲਪ੍ਰੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਖੰਨਾ ਜੰਡ, ਏਵੰਤ ਜੈਨ, ਕੌਂਸਲਰ ਕਮਲਜੀਤ ਵਰਮਾਂ, ਸੁਖਵੀਰ ਸਿੰਘ ਰਾਏ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਮੇਜਰ ਸਿੰਘ ਬਸਰਾਵਾਂ, ਅਵਤਾਰ ਸਿੰਘ ਸਾਬਕਾ ਸਰਪੰਚ, ਚੇਅਰਮੈਨ ਅਵਤਾਰ ਸਿੰਘ ਗਿੱਲ, ਸੂਬੇਦਾਰ ਅਮਰਜੀਤ ਸਿੰਘ, ਵਰਿੰਦਰ ਵਿੱਕੀ, ਪਵਿੱਤਰ ਸਿੰਘ ਦੱਧਾਹੂਰ, ਗੁਰਪ੍ਰੀਤ ਸਿੰਘ ਦੱਧਾਹੂਰ, ਗਿਆਨੀ ਗੁਰਦਿਆਲ ਸਿੰਘ, ਜੋਗਿੰਦਰਪਾਲ ਮੱਕੜ, ਕੌਂਸਲਰ ਇਮਰਾਨ ਖਾਨ, ਸਰਪੰਚ ਮੇਜਰ ਸਿੰਘ ਧੂਰਕੋਟ ਸਤਨਾਮ ਸੱਤਾ, ਲਖਵੀਰ ਸਿੰਘ ਸਾਬਕਾ ਸਰਪੰਚ ਲੋਹਟਬੱਦੀ, ਸੁਖਭਿੰਦਰ ਸਿੰਘ ਨਿੱਕਾ ਝੋਰੜਾ, ਛੋਟਾ ਸਿੰਘ ਤੁੰਗਾਹੇੜੀ, ਕਮਲਜੀਤ ਕੌਰ ਹਿੱਸੋਵਾਲ ਜ਼ਿਲ੍ਹਾ ਪ੍ਰੀਸਦ ਮੈਬਰ, ਸਾਬਕਾ ਸਰਪੰਚ ਭੁੁਪਿੰਦਰ ਕੌਰ, ਸ਼ਬੀਨਾ ਬੇਗਮ, ਸੂਬੇਦਾਰ ਕੇਵਲ ਸਿੰਘ ਲੋਹਟਬੱਦੀ, ਆਤਮਾ ਸਿੰਘ ਲੋਹਟਬੱਦੀ, ਬਲਜੀਤ ਸਿੰਘ ਜੀਤਾ ਤਾਜਪੁਰ, ਸੁਖਵਿੰਦਰ ਸਿੰਘ ਤਾਜਪੁਰ ਸਾਬਕਾ ਸਰਪੰਚ, ਜੱਗਾ ਰਾਏਕੋਟ, ਸਤਪਾਲ ਸਿੰਘ, ਰਸ਼ਪਾਲ ਸਿੰਘ ਸੀਲ੍ਹੋਆਣੀ ਤੋਂ ਇਲਾਵਾ ਹੋਰ ਕਈ ਕਾਂਗਰਸੀ ਵਰਕਰ ਅਤੇ ਆਹੁਦੇਦਾਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



