HOME ਪ੍ਰਧਾਨ ਮੰਤਰੀ ਨੇ 51 ਹਜ਼ਾਰ ਨੌਕਰੀਆਂ ਦੇਣ ਲਈ ਰੋਜ਼ਗਾਰ ਮੇਲੇ ਦੇ...

ਪ੍ਰਧਾਨ ਮੰਤਰੀ ਨੇ 51 ਹਜ਼ਾਰ ਨੌਕਰੀਆਂ ਦੇਣ ਲਈ ਰੋਜ਼ਗਾਰ ਮੇਲੇ ਦੇ 16ਵੇਂ ਪੜਾਅ ਦੀ ਸ਼ੁਰੂਆਤ ਕੀਤੀ

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)– ਕੇਂਦਰ ਸਰਕਾਰ ਦੀਆਂ 51 ਹਜ਼ਾਰ ਨੌਕਰੀਆਂ ਲਈ ਭਰਤੀ ਮੁਹਿੰਮ “ਰੋਜ਼ਗਾਰ ਮੇਲਾ” ਦਾ ਸੋਲ੍ਹਵਾਂ ਪੜਾਅ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ  ਦੇਸ਼ ਭਰ ਵਿੱਚ ਸਥਿਤ 47 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ, 51,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਚੁਅਲ ਮੋਡ ਰਾਹੀਂ ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵੀ ਸੰਬੋਧਨ ਕੀਤਾ ਅਤੇ ਨਵ-ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਪੂਰੀ ਸ਼ਰਧਾ ਦੀ ਭਾਵਨਾ ਨਾਲ ਸੇਵਾ ਕਰਨ ਦੀ ਅਪੀਲ ਕੀਤੀ। ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਪੰਜਾਬ ਵਿੱਚ, ਇਹ ਆਯੋਜਨ  ਰੇਲ ਕੋਚ ਫੈਕਟਰੀ (ਆਰ ਸੀ ਐਫ), ਕਪੂਰਥਲਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਨਯੋਗ ਕੇਂਦਰੀ ਸਹਿਕਾਰਤਾ ਰਾਜ ਮੰਤਰੀ, ਸ਼੍ਰੀ ਕ੍ਰਿਸ਼ਨ ਪਾਲ ਨੇ ਪੰਜਾਬ ਅਤੇ ਆਸ ਪਾਸ ਦੇ ਖੇਤਰਾਂ ਦੇ 64 ਨਵੇਂ ਭਰਤੀ ਹੋਏ ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚੋਂ 23 ਨੌਜਵਾਨਾਂ ਨੂੰ ਰੇਲ ਕੋਚ ਫੈਕਟਰੀ ਕਪੂਰਥਲਾ ਵਿਚ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ ਗਏ। ਸ਼੍ਰੀ ਐਸ ਐਸ ਮਿਸ਼ਰ , ਜੀ ਐਮ ਆਰ ਸੀ ਐਫ, ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ। ਮਾਣਯੋਗ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਨੇ ਇਸ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਹੀ ਰੋਜ਼ਗਾਰ ਦੇ ਮੌਕੇ ਮੁਹਈਆ ਕਰਨ  ਤੇ ਟੈਕਨੋਲੋਜੀ ਦਾ ਲਾਭ ਉਠਾਉਣ ਤੇ ਜ਼ੋਰ ਦਿੱਤਾ ਹੈ ਤੇ ਇਹਨਾਂ ਰੋਜ਼ਗਾਰ ਮੇਲਿਆਂ ਦੇ ਜ਼ਰੀਏ ਅੱਜ ਤੋਂ ਫਿਰ ਪੂਰੇ ਦੇਸ਼ ਵਿਚ 51,000 ਹਾਜ਼ਰ ਤੋਂ ਵੱਧ ਨੌਕਰੀਆਂ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ । ਇਨ੍ਹਾਂ ਨਵ-ਨਿਯੁਕਤ ਲੋਕਾਂ ਨੂੰ ਆਰ ਸੀ ਐਫ, ਡਾਕ ਵਿਭਾਗ, ਵਿੱਤੀ ਸੇਵਾਵਾਂ ਵਿਭਾਗ  ਵਿੱਚ ਨਿਯੁਕਤੀ ਦਿੱਤੀ ਗਈ ਹੈ। ਆਰ ਸੀ ਐਫ ਕਪੂਰਥਲਾ ਦੇ ਵਾਰਿਸ ਸ਼ਾਹ ਹਾਲ ਵਿਚ ਇਕੱਠੇ ਹੋਏ ਨਵ-ਨਿਯੁਕਤ ਨੌਜਵਾਨਾਂ ਵਿੱਚ ਭਾਰੀ  ਉਤਸ਼ਾਹ ਸੀ ਜੋ ਖੁਸ਼ੀ ਵਿਚ ਸੈਲਫੀ ਲੈਂਦੇ ਅਤੇ ਇੰਟਰਵਿਊ ਦਿੰਦੇ ਦਿਖਾਈ ਦਿੱਤੇ। ਉਨ੍ਹਾਂ ਨੇ ਨਿਯੁਕਤੀ ਪ੍ਰਾਪਤ ਕਰਨ ਲਈ ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਅਤੇ ਪੂਰੀ ਲਗਨ ਨਾਲ ਕੰਮ ਕਰਨ ਦਾ ਸੰਕਲਪ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਦੁਆਰਾ ਵੱਖ ਵੱਖ ਸਕੂਲਾਂ ਵਿੱਚ ਵਿਜ਼ਿਟ 
Next articleਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੀ ਘਰ ਵਾਪਸੀ ਦੀ ਪੁਸ਼ਟੀ ਹੋ ਗਈ ਹੈ, ਸਪਲੈਸ਼ਡਾਊਨ 15 ਜੁਲਾਈ ਨੂੰ ਹੋਵੇਗਾ