ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੀ ਬੀ ਐਸ ਈ ਵਾਲੀਬਾਲ ਕਲਸਟਰ 18 ,ਅੰਡਰ 19, ਅੰਡਰ 17, ਅੰਡਰ 14 ਲੜਕੇ ਅਤੇ ਲੜਕੀਆਂ ਦੀ ਪ੍ਰਤੀਯੋਗਿਤਾ ਦਾ ਆਯੋਜਨ 17 ਤੋਂ 20 ਜੁਲਾਈ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਜੰਮੂ, ਟਾਂਡਾ, ਗੁਰਦਾਸਪੁਰ, ਰਈਆ, ਫਗਵਾੜਾ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਠਾਨਕੋਟ ਆਦਿ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਖਿਡਾਰੀਆਂ ਲਈ ਲੋੜੀਂਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਪ੍ਰਿੰਸੀਪਲ ਮੋਂਗਾ ਨੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭ ਇਛਾਵਾਂ ਦਿੰਦੇ ਹੋਏ ਕਿਹਾ ਕਿ ਹਰ ਇੱਕ ਵਿਦਿਆਰਥੀ ਨੂੰ ਸਪੋਰਟਸਮੈਨਸ਼ਿਪ ਦੀ ਭਾਵਨਾ ਨਾਲ ਇਸ ਪ੍ਰਤਿਯੋਗਤਾ ਵਿੱਚ ਹਿੱਸਾ ਲੈਣਾ ਚਾਹੀਦਾ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



