HOME *ਲੋੜਵੰਦ ਮਰੀਜ਼ਾਂ ਲਈ ਵਰਦਾਨ ਬਣਿਆ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ–ਭਾਈ ਪ੍ਰੇਮ ਸਿੰਘ*

*ਲੋੜਵੰਦ ਮਰੀਜ਼ਾਂ ਲਈ ਵਰਦਾਨ ਬਣਿਆ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ–ਭਾਈ ਪ੍ਰੇਮ ਸਿੰਘ*

1
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਅੱਜ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਹਰਨਾਮ ਨਗਰ ਵਿਖੇ ਲੋੜਵੰਦ ਮਰੀਜ਼ਾਂ ਲਈ ਚੱਲ ਰਹੀਆਂ ਆਧਨਿਕ ਸਿਹਤ ਸੁਵਿਧਾਵਾਂ  ਤੇ ਸਹੂਲਤਾਂ ਨੂੰ ਦੇਖਣ ਲਈ ਉਚੇਚੇ ਤੌਰ ਤੇ ਪੁੱਜੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਮਨੁੱਖੀ ਸੇਵਾ ਕਾਰਜਾਂ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਰਿਹਾ ਲੁਧਿਆਣੇ ਸ਼ਹਿਰ ਦਾ ਪ੍ਰਮੁੱਖ ਧਾਰਮਿਕ ਅਸਥਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਸੁਹਿਰਦ ਸੋਚ ਵਾਲੀ ਅਗਵਾਈ ਹੇਠ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਚੱਲ ਰਿਹਾ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਵਰਦਾਨ ਬਣ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮਨੁੱਖੀ ਸੇਵਾ ਕਾਰਜਾਂ ਦੀ ਲੜੀ ਤਹਿਤ ਚਲਾਏ ਜਾ ਰਹੇ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਹੋਰ ਆਧੁਨਿਕ ਬਣਾਉਣ ਤੇ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਵਿੱਚ ਆਪਣੀ ਕਿਰਤ ਕਮਾਈ ਵਿੱਚੋਂ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਕਿ ਸੇਵਾ ਕਾਰਜਾਂ ਦੀ ਲੜੀ ਨਿਰੰਤਰ  ਚੱਲਦੀ ਰਹੇ। ਇਸ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਨੇ ਮੁੱਖ ਸੇਵਾਦਾਰ ਸ੍ਰ: ਗੁਰਮੀਤ ਸਿੰਘ ਸਲੂਜਾ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਜੀ ਨੂੰ ਹਸਪਤਾਲ ਦਾ ਮੁਆਇਨਾ ਕਰਵਾਉਂਦਿਆਂ ਹੋਇਆਂ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਹਸਪਤਾਲ ਅੰਦਰ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਹਸਪਤਾਲ ਦੇ ਆਰਥੋ ਡਿਪਾਰਟਮੈਂਟ ਲਈ ਨਵੀਂ ਐਕਸਰੇ ਮਸ਼ੀਨ ਵੀ ਸਥਾਪਿਤ ਕੀਤੀ ਜਾਵੇਗੀ ਅਤੇ ਸੰਗਤਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਸਮੁੱਚੇ ਰੂਪ ਵਿੱਚ ਸੁੰਦਰੀਕਰਨ ਕਰਕੇ ਏ.ਸੀ. ਹਾਲ ਬਣਾਉਣ ਦਾ ਪ੍ਰੋਜੈਕਟ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਵੱਡਾ ਕਾਰਜ ਸੰਪੂਰਨ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ, ਕੁਲਵਿੰਦਰ ਸਿੰਘ ਲਾਡੀ, ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ, ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸੰਨਜ਼, ਹਰਕ੍ਰਿਸ਼ਨ ਸਿੰਘ ਮੱਕੜ, ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕੰਵਲਜੀਤ ਸਿੰਘ ਛਾਬੜਾ, ਮਨੋਹਰ ਸਿੰਘ ਮੱਕੜ, ਮਹਿੰਦਰ ਸਿੰਘ ਕੰਡਾ, ਭਾਈ ਉਮਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਬਾਵਾ, ਦਿਓਲ, ਬਿੰਦਰ ਨੇ ਗੁਰਦੁਆਰਾ ਕਮੇਟੀ ਨਾਲ ਮਿਲ ਕੇ ਰਿਲੀਜ਼ ਕੀਤੀ
Next articleਰਣਜੀਤ ਕੌਰ ਸਵੀ ਨਾਲ਼ ਰੂਬਰੂ ਸਮਾਗਮ ਯਾਦਗਾਰੀ ਹੋ ਨਿੱਬੜਿਆ : ਕਰਮ ਸਿੰਘ ਜ਼ਖ਼ਮੀ