HOME ਭੰਗਲ ਸਟੇਟ ਅਵਾਰਡੀ ਵੱਲੋਂ ਭੀਣ ਸਕੂਲ ਨੂੰ 11000 ਰੁਪਏ ਦੀ ਰਾਸ਼ੀ ਭੇਂਟ

ਭੰਗਲ ਸਟੇਟ ਅਵਾਰਡੀ ਵੱਲੋਂ ਭੀਣ ਸਕੂਲ ਨੂੰ 11000 ਰੁਪਏ ਦੀ ਰਾਸ਼ੀ ਭੇਂਟ

2

ਨਵਾਂਸ਼ਹਿਰ   (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ)  ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਅਧਿਆਪਕ ਪਰਵਿੰਦਰ ਸਿੰਘ ਸਟੇਟ ਅਵਾਰਡੀ ਵੱਲੋਂ ਭੀਣ ਸਕੂਲ ਨੂੰ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ 11000 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ। ਉਹਨਾਂ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਸਕੂਲ ਵਿੱਚ ਆਂਵਲੇ ਦਾ ਪੌਦਾ ਵੀ ਲਗਾਇਆ।ਉਹਨਾਂ ਵਿਦਿਆਰਥੀਆਂ ਨੂੰ ਵੀ ਆਪਣਾ ਜਨਮ ਦਿਨ ਪੌਦਾ ਲਗਾ ਕੇ ਅਤੇ ਦਾਨ ਕਰਕੇ ਮਨਾਉਣ ਦਾ ਸੰਦੇਸ਼ ਦਿੱਤਾ। ਸਮੂਹ ਸਟਾਫ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅੰਜਨਾ,ਅਮਨਦੀਪ ਸਿੰਘ, ਰਾਕੇਸ਼ ਕੁਮਾਰੀ,ਸੁਮਨ ਰਾਣੀ,ਗਗਨਦੀਪ ਕੌਰ, ਕਿਰਨਦੀਪ ਕੌਰ, ਜਸਪ੍ਰੀਤ, ਬਲਵੀਰ ਸਿੰਘ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਸ਼ਿਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ
Next articleਜਾਵਾਂਜ ਨੌਜਵਾਨ ਜਸਵੰਤ ਸਿੰਘ ਜੱਸੀ ਨੂੰ ਐਸ ਐਸ ਪੀ ਨੇ ਸਨਮਾਨਿਤ ਕੀਤਾ