ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਪਿੰਡ ਸਨਾਵਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇ-ਮੀਲ ਅਤੇ ਆਂਗਨਵਾੜੀ ਕੇਂਦਰ ਦੀ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆਂ, ਸਰਕਾਰੀ ਪ੍ਰਾਇਮਰੀ ਹਾਈ ਸਕੂਲ ਸਲੋਹ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੇਠੂ ਮਜਾਰਾ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਸਕੂਲਾਂ ਵਿਚ ਮਿਡ-ਡੇ-ਮੀਲ ਫੂਡ ਸੇਫਟੀ ਰਜਿਸਟਰ ਨੂੰ ਮੇਨਟੇਨ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਬਾਰੇ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਮਿਡ-ਡੇ-ਮੀਲ ਖ਼ੁਦ ਵੀ ਖਾਧਾ | ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿਚ ਟੀ.ਡੀ.ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਬੰਧਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਆਂਗਨਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਉਨ੍ਹਾਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪ ਲਾਈਨ ਨੰਬਰ 9876764545 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



