HOME ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ...

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ

 (ਸਮਾਜ ਵੀਕਲੀ)   ਅੱਜ ਮਿਤੀ 01-08-2025 ਦਿਨ ਸ਼ੁੱਕਰਵਾਰ ਨੂੰ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਆਰੰਭ ਕੀਤੇ ਗਏ ਸਮਾਗਮਾਂ ਦੀ ਲੜੀ ਤਹਿਤ ਪਿੰਗਲਵਾੜਾ ਸੋਸਾਇਟੀ ਆਫ਼ ਅੰਟਾਰੀਓ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੇ ਸਾਂਝੇ ਉੱਦਮ ਨਾਲ ਚਲੱਦੇ ਵਿੱਦਿਅਕ ਅਦਾਰਿਆਂ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਮਨਾਇਆ ਗਿਆ।ਇਸ ਪ੍ਰੋਗਰਾਮਦਾ ਆਰੰਭ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਨਾਲ ਹੋਇਆ। ਇਸ ਮੌਕੇ ਡਾ. ਬਲਬੀਰ ਸਿੰਘ, ਮਾਨਯੋਗ ਸਿਹਤ ਮੰਤਰੀ, ਪੰਜਾਬ ਨੇ ਆਪਣੇ ਰੁਝੇਵਿਆਂ ਭਰੇ ਪਲਾਂ ਵਿੱਚੋਂ ਸਮਾਂ ਕੱਢ ਕੇ ਬਤੌਰ “ਮੁੱਖ ਮਹਿਮਾਨ” ਵਜੋਂ ਸ਼ਿਰਕਤ ਕੀਤੀ। ਇਸ ਮੌਕੇ “ਸਤਿਕਾਰਤ ਮਹਿਮਾਨ” ਵਜੋਂ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਪ੍ਰਬੰਧਕ ਕਮੇਟੀ ਪਹੁੰਚੇ। ਇਸ ਪ੍ਰੋਗਰਾਮ ਵਿੱਚ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਪਿੰਗਲਵਾੜਾ ਸੰਸਥਾ ਵੱਲੋਂ ਮਰੀਜ਼ਾਂ ਦੀ ਖੁਸ਼ੀ ਲਈ ਵੱਖ-ਵੱਖ ਵਾਰਡਾਂ ਅਤੇ ਬ੍ਰਾਂਚਾਂ ਤੋਂ ਆਏ ਵਸਨੀਕਾਂ ਨੇ ਵੀ ਆਪਣੇ ਹੁਨਰਾਂ ਨੂੰ ਭੰਗੜੇ ਅਤੇ ਗਿੱਧੇ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ ਪਿੰਗਲਵਾੜਾ ਦੇ ਸੇਵਾਦਾਰਾਂ ਅਤੇ ਮਰੀਜ਼ਾਂ ਵੱਲੋਂ ਵੀ ਵਾਤਾਵਰਨ  ਵਿੱਚ ਪਾਣੀ ਦੀ ਮਹੱਤਤਾ ਤੇ ਨਾਟਕ ਪੇਸ਼ ਕੀਤਾ ਗਿਆ। ਇਸ ਉਪਰੰਤ ਪਿੰਗਲਵਾੜਾ ਸੰਸਥਾ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਰਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸਕੈਡੰਰੀ ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਡੈੱਫ਼ ਅਤੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਪ੍ਰਿੰਸੀਪਲਾਂ ਵੱਲੋ ਸਕੂਲਾਂ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ, ਜਿਸ ਵਿੱਚੋਂ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸਕੈਡੰਰੀ ਸਕੂਲ ਵਿੱਚ ਪੰਜਵੀਂ ਜਮਾਤ ਅਤੇ ਅੱਠਵੀਂ ਜਮਾਤ ਦੇ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕੀਤੇ।  ਮੈਰਿਟ ਆਏ ਬੱਚਿਆਂ ਨੂੰ ਪਿੰਗਲਵਾੜਾ ਸੰਸਥਾ ਵੱਲੋਂ ਸਕੂਲ ਬੈਗ ਅਤੇ ਅੱਠਵੀਂ ਜਮਾਤ ਵਿੱਚੋਂ ਮੈਰਿਟ ਆਏ ਬੱਚਿਆਂ ਨੂੰ ਗੁੱਟ- ਘੜੀਆਂ ਇਨਾਮ ਵਜੋਂ ਦਿੱਤੀਆਂ ਗਈਆਂ। ਭਗਤ ਪੂਰਨ ਸਿੰਘ ਸਕੂਲ ਫ਼ਾਰ ਡੈਫ਼ (ਗੂੰਗੇ-ਬੋਲੇ) ਸਕੂਲ ਦੇ ਬੱਚਿਆਂ ਨੂੰ ਜੂਡੋ ਸਟੇਟ ਪੱਧਰ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਪਿੰਗਲਵਾੜਾ ਸੰਸਥਾ ਵੱਲੋਂ ਸਪੋਰਟਸ ਦੇ ਬੂਟ ਇਨਾਮ ਵਜੋਂ ਦਿੱਤੇ ਗਏ। ਇਸ ਤੋਂ ਇਲਾਵਾ ਡੈੱਫ਼ ਸਕੂਲ ਦੇ ਅਧਿਆਪਕਾਂ ਨੂੰ ਵਧੀਆ ਕਾਰਗੁਜ਼ਾਰੀ ਕਰਨ ਤੇ ਡਿਪਟੀ ਕਮਿਸ਼ਨਰ ਵੱਲੋਂ 1000 ਦਾ ਕੈਸ਼ ਇਨਾਮ ਦਿੱਤਾ ਗਿਆ। ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਪਾਵਰ ਲਿਫ਼ਟਿੰਗ, ਨੈਸ਼ਨਲ ਫੁੱਟਬਾਲ, ਨੈਸ਼ਨਲ ਬਾਸਕਟਬਾਲ, ਨੈਸ਼ਨਲ ਬਾਊਲਿੰਗ, ਨੈਸ਼ਨਲ ਸਕੇਟਿੰਗ, ਬੈਡਮਿੰਟਨ, ਟੇਬਲ ਟੈਨਿਸ ਅਤੇ ਡਰਾਇੰਗ ਦੇ ਮੁਕਾਬਲਿਆਂ ਵਿੱਚ ਮੱਲਾਂ ਮਾਰ ਕੇ ਪਿੰਗਲਵਾੜਾ ਸੰਸਥਾ ਦਾ ਨਾਮ ਰੋਸ਼ਨ ਕੀਤਾ। ਇਹਨਾਂ ਸਪੈਸ਼ਲ ਬੱਚਿਆਂ ਨੂੰ ਪਿੰਗਲਵਾੜਾ ਸੰਸਥਾ ਵੱਲੋਂ ਸਪੀਕਰ, ਯੂਨੀਫ਼ਾਰਮ ਅਤੇ ਸਾਈਕਲ ਇਨਾਮ ਵਜੋਂ ਦਿੱਤਾ ਗਿਆ। ਡਾ. ਬਲਬੀਰ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪਿੰਗਲਵਾੜਾ  ਪਹੁੰਚ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ, ਉਹਨਾਂ ਕਿਹਾ ਕਿ ਪਿੰਗਲਵਾੜਾ ਇਕ ਅਜਿਹੀ ਸੰਸਥਾ ਹੈ ਜਿਸ ਤੋਂ ਮਨੁੱਖਤਾ ਪ੍ਰਤੀ ਪਿਆਰ ਸਹੀ ਅਰਥਾਂ ਵਿੱਚ ਸਿੱਖਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਵੱਲੋਂ  ਪਿੰਗਲਵਾੜਾ ਸੰਸਥਾ ਦੀ ਸੇਵਾ ਲਈ ਵੱਚਨਬੱਧ ਹਾਂ ਅਤੇ ਜੋ ਵੀ ਸਮੇਂ-ਸਮੇਂ ਤੇ ਯੋਗ ਸੇਵਾ ਸਰਕਾਰ ਨੂੰ ਸੰਸਥਾ ਵੱਲੋਂ ਬਖ਼ਸ਼ੀ ਜਾਵੇਗੀ, ਅਸੀਂ ਉਸਨੂੰ ਪੂਰਨ ਤੋਰ ਤੇ ਨਿਭਾਵਾਂਗੇ। ਬੀਬੀ ਕਿਰਨਜੋਤ ਕੌਰ ਜੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੱਚਿਆਂ ਦਾ ਅੱਜ ਦਾ ਇਨਾਮ ਵੰਡ ਸਮਾਰੋਹ ਬਹੁਤ ਸਲਾਹੁਣਯੋਗ ਹੈ ਅਤੇ ਉਹਨਾਂ ਪ੍ਰੋਗਰਾਮ ਵਿੱਚ ਸ਼ਾਮਲ ਬੱਚਿਆਂ ਅਤੇ ਵਿੱਦਿਅਕ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ, ਉਹਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪੋ੍ਰਗਰਾਮ ਵਿੱਚ ਗਾਇਕ ਕਲਾਕਾਰ ਸ੍ਰ. ਨਵਜੋਤ ਸਿੰਘ ਮੰਡੇਰ ਦੇ ਦੋਵਾਂ ਸਪੁੱਤਰਾਂ ਜਸਕੰਵਰ ਸਿੰਘ, ਨਵਕਰਨ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਸਟੇਜ ਤੇ ਪੁਰਾਣੇ ਸਾਜਾਂ ਜਿਵੇਂ ਕਿ ਅਲਗੋਜ਼ਾ, ਤੂੰਬੀ ਅਤੇ ਢੱਡ ਸਾਰੰਗੀ ਨਾਲ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਕੀਲ ਕੇ ਪੰਡਾਲ ਵਿੱਚ ਬੈਠਣ ਲਈ ਮਜ਼ਬੂਰ ਕਰ ਦਿੱਤਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ  ਉਹ ਪਿੰਗਲਵਾੜਾ ਸੰਸਥਾ ਦੇ ਛੋਟੇ ਜਿਹੇ ਸੁਨੇਹੇ ਤੇ ਜਿੱਥੇ ਵੀ ਉਹਨਾਂ ਨੂੰ ਸੱਦਾ ਮਿਲੇਗਾ ਉਹ ਆਪਣੀ ਟੀਮ ਨਾਲ ਹਾਜ਼ਰ ਹੋਣਗੇ। ਇਸ ਮੌਕੇ ਡਾ. ਇੰਦਰਜੀਤ ਕੌਰ ਜੀ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਤਤਪਰ ਤੇ ਫ਼ਿਕਰਮੰਦ ਰਹਿੰਦੀ ਹੈ, ਅਜਿਹਾ ਆਪ ਸਭ ਦੇ ਸਹਿਯੋਗ ਨਾਲ ਹੀ ਸੰਭਵ ਹੋ ਰਿਹਾ ਹੈ, ਉਹਨਾਂ ਸਮਾਜ ਦੀ ਨਿੱਘਰਦੀ ਜਾ ਰਹੀ ਹਾਲਤ ਤੇ ਚਿੰਤਾ ਪ੍ਰਗਟਾਈ ਅਤੇ ਇਕ ਨਰੋਆ ਸਮਾਜ ਸਿਰਜਨ ਦਾ ਹੌਕਾ ਦਿੱਤਾ, ਉਹਨਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਕੁੱਝ ਕਰਦੇ ਰਹਿਣਾ ਹੀ ਭਗਤ ਪੂਰਨ ਸਿੰਘ ਜੀ ਨੂੰ ਅਸਲ ਸ਼ਰਧਾਂਜਲੀ ਹੈ। ਇਸ ਮੌਕੇ ਸਟੇਜ ਸੰਚਾਲਨ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸਕੈਡੰਰੀ ਸਕੂਲ ਮਾਨਾਂਵਾਲਾ ਦੀਆਂ ਵਿਦਿਆਰਥਣਾਂ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ। ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾ, ਸ੍ਰ.ਮੁਖਤਾਰ ਸਿੰਘ ਗੋਰਾਇਆ ਆਨਰੇਰੀ ਸਕੱਤਰ, ਸ੍ਰ. ਰਾਜਬੀਰ ਸਿੰਘ ਜੀ ਮੈਂਬਰ ਪਿੰਗਲਵਾੜਾ, ਸ੍ਰ. ਹਰਜੀਤ ਸਿੰਘ ਅਰੋੜਾ ਮੈਂਬਰ ਪਿੰਗਲਵਾੜਾ, ਸ਼੍ਰੀ ਯੋਗੇਸ਼ ਸੂਰੀ  ਮੁੱਖ ਪ੍ਰਸ਼ਾਸਕ, ਸ੍ਰ. ਰਜਿੰਦਰ ਸਿੰਘ ਪ੍ਰਸ਼ਾਸਕ ਮਾਨਾਂਵਾਲਾ, ਸ੍ਰ. ਪਰਮਿੰਦਰਜੀਤ  ਸਿੰਘ ਭੱਟੀ,  ਸ਼੍ਰੀ ਤਿਲਕ ਰਾਜ ਜਨਰਲ ਮੈਨੇਜਰ, ਸ੍ਰ.ਗੁਰਨਾਇਬ ਸਿੰਘ, ਡਾ. ਨਿਰਮਲ ਸਿੰਘ, ਡਾ. ਇੰਦਰਜੀਤ ਕੌਰ (ਰੇਨੂੰ),  ਬੀਬੀ ਸੁਰਿੰਦਰ ਕੌਰ ਭੱਟੀ,  ਬੀਬੀ ਰਾਜਵਿੰਦਰ ਕੌਰ ਬਾਜਵਾ (ਰਿਟਾ.) ਇੰਸਪੈਕਟਰ, ਡਾ. ਸ਼ਿਆਮ ਸੁੰਦਰ ਦੀਪਤੀ, ਸ੍ਰ. ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਸ੍ਰ. ਤਜਿੰਦਰਭਾਨ ਸਿੰਘ ਬੇਦੀ,  ਸ਼੍ਰੀ ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਸ਼੍ਰੀ ਪਵਨ ਸ਼ਰਮਾ ਅਤੇ  ਸ੍ਰ. ਦਲਵਿੰਦਰ ਸਿੰਘ, ਵਾਰਡ ਅਤੇ ਹੋਸਟਲ ਇੰਚਾਰਜ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਆਰ ਸੀ ਐਫ ਕਰਮਚਾਰੀ ਯੂਨੀਅਨ ਦਾ ਵਿਸ਼ਾਲ ਰੋਸ਼ ਪ੍ਰਦਰਸ਼ਨ
Next articleਮੋਹ ਮਾਇਆ