
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੀਆਈਟੀਯੂ ਅਤੇ ਸੀਟੀਯੂ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਕਾਮਰੇਡ ਵਿਜੇ ਮਿਸ਼ਰਾ ਦੀ ਦੂਜੀ ਬਰਸੀ ਦਾ ਸਮਾਗਮ ਅੱਜ ਸੀਟੀਯੂ ਦੇ ਪ੍ਰਧਾਨ ਕਾਮਰੇਡ ਦੇਵਰਾਜ ਵਰਮਾ, ਜ਼ਿਲ੍ਹਾ ਪ੍ਰਧਾਨ ਕਾਮਰੇਡ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚੰਦ ਦੀ ਅਗਵਾਈ ਵਿੱਚ ਫੋਕਲ ਪੁਆਇੰਟ ਵਿਖੇ ਲਾਲ ਝੰਡਾ ਬਜਾਜ ਸਨਜ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸ਼ੁਦੇਸਵਰ ਤਿਵਾਰੀ ਅਤੇ ਕਿਰਤੀ ਕਾਮਿਆਂ ਵੱਲੋਂ ਕਾਮਰੇਡ ਵਿਜੇ ਮਿਸ਼ਰਾ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਕਾਮਰੇਡ ਵਿਜੇ ਮਿਸ਼ਰਾ ਨੇ ਆਪਣੀ ਪੂਰੀ ਜ਼ਿੰਦਗੀ ਮਜ਼ਦੂਰਾਂ ਦੇ ਹੱਕਾਂ ਅਤੇ ਸੰਗਰਸ਼ ਲਈ ਸਮਰਪਿਤ ਕੀਤੀ। ਉਹ ਮਜ਼ਦੂਰ ਏਕਤਾ, ਸ਼ੋਸ਼ਣ ਮੁਕਤ ਸਮਾਜ ਅਤੇ ਕਿਰਤੀਆਂ ਦੇ ਹੱਕਾਂ ਦੀ ਲੜਾਈ ਨੂੰ ਅੱਗੇ ਹੋ ਕੇ ਲੜਦੇ ਸਨ। ਉਹਨਾਂ ਦੀ ਸੋਚ ਅਤੇ ਸੰਘਰਸ਼ ਦਾ ਰਾਹ ਮਜ਼ਦੂਰ ਅੰਦੋਲਨ ਲਈ ਸਦਾ ਪ੍ਰੇਰਣਾ ਸ੍ਰੋਤ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਰਹੇਗਾ। ਕਾਮਰੇਡ ਦੇਵਰਾਜ ਵਰਮਾ, ਕਾਮਰੇਡ ਪਰਮਜੀਤ ਸਿੰਘ ਅਤੇ ਕਾਮਰੇਡ ਜਗਦੀਸ਼ ਚੰਦ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਦ੍ਰਿੜ੍ਹ ਕੀਤਾ ਕਿ ਸੀਟੀਯੂ ਪੰਜਾਬ ਮਜ਼ਦੂਰਾਂ ਦੇ ਹਿੱਤਾਂ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਰਾਹ ‘ਤੇ ਅੱਗੇ ਵਧੇਗੀ ਅਤੇ ਹਰ ਸ਼ੋਸ਼ਣ ਵਿਰੁੱਧ ਲੜਾਈ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਰਾਮ ਸਿੰਘ, ਅਬਦੇਸ਼ ਪਾਂਡੇ, ਅਜੀਤ ਕੁਮਾਰ, ਰਾਮ ਧਨੀ, ਤਹਿਸੀਲਦਾਰ, ਮੁਕੇਸ਼ ਕੁਮਾਰ, ਸੁਨੀਲ ਰਿਸ਼ੀ, ਫੂਲ ਬਦਨ ਅਮਰਦੀਪ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਰਤੀ ਕਾਮੇ ਵੀ ਮੌਜੂਦ ਸਨ।


