HOME ਆਸ਼ਾ ਕਿਰਨ ਸਪੈਸ਼ਲ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ ਗਈ

ਆਸ਼ਾ ਕਿਰਨ ਸਪੈਸ਼ਲ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ ਗਈ

3
ਕੈਪਸ਼ਨ-ਪਰਮਜੀਤ ਸੱਚਦੇਵਾ, ਸ੍ਰੀਮਤੀ ਇੰਦਰਜੀਤ ਕੌਰ ਸੱਚਦੇਵਾ ਅਤੇ ਹੋਰ ਬੱਚਿਆਂ ਨਾਲ ਜਨਮ ਅਸ਼ਟਮੀ ਮਨਾਉਂਦੇ ਹੋਏ। ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਟਾਫ ਅਤੇ ਮੈਂਬਰਾਂ ਨੇ ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਵਿਸ਼ੇਸ਼ ਬੱਚਿਆਂ ਨਾਲ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ। ਵਿਸ਼ੇਸ਼ ਬੱਚੇ ਆਪਣੇ ਘਰਾਂ ਤੋਂ ਤਿਆਰ ਹੋ ਕੇ ਸਕੂਲ ਵਿੱਚ ਪਹੁੰਚੇ। ਸੁਸਾਇਟੀ ਦੇ ਮੈਂਬਰਾਂ ਅਤੇ ਸਟਾਫ ਨੇ ਮਿਲ ਕੇ ਦਹੀਂ-ਹਾਂਡੀ ਤੋੜੀ। ਸਪੈਸ਼ਲ ਬੱਚਿਆਂ ਨੇ ਇਸ ਮੌਕੇ ’ਤੇ ਡਾਂਸ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਪਰਮਜੀਤ ਸਿੰਘ ਸੱਚਦੇਵਾ ਨੇ 4.50 ਲੱਖ ਰੁਪਏ ਖਰਚ ਕਰਕੇ ਸਕੂਲ ਲਈ ਈਕੋ ਸਾਊਂਡ ਦਾ ਪ੍ਰਬੰਧ ਕੀਤਾ ਹੈ। ਹਰਬੰਸ ਸਿੰਘ ਅਤੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਵੀ ਪਰਮਜੀਤ ਸੱਚਦੇਵਾ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸ੍ਰੀਮਤੀ ਇੰਦਰਜੀਤ ਕੌਰ ਸੱਚਦੇਵਾ, ਰਣਵੀਰ ਸੱਚਦੇਵਾ, ਪੋਤੀ ਤਾਇਰਾ ਸੱਚਦੇਵਾ, ਕੁਲਵਿੰਦਰ ਸੱਚਦੇਵਾ, ਨੇਹਾ ਸੱਚਦੇਵਾ, ਮਲਕੀਤ ਸਿੰਘ ਮਹੇੜੂ, ਰਾਮ ਆਸਰਾ, ਸੀ.ਏ ਤਰਨਜੀਤ ਸਿੰਘ, ਵਿਨੋਦ ਭੂਸ਼ਣ ਅਗਰਵਾਲ, ਹਰਮੇਸ਼ ਤਲਵਾੜ, ਪਿ੍ਰੰਸੀਪਲ ਸ੍ਰੀਮਤੀ ਸ਼ੈਲੀ ਸ਼ਰਮਾ, ਕੋਆਰਡੀਨੇਟਰ ਵਰਿੰਦਰ ਕੁਮਾਰ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਇੱਛਾਧਾਰੀ ਦੇ ਧਾਰਮਿਕ ਸਥਾਨ ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ।
Next articleਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਤੇ ਆਦਿ ਧਰਮ ਮਿਸ਼ਨ ਵਲੋੰ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਸਾਂਝੀ ਮੁਹਿੰਮ ਚਲਾਉਣ ਦਾ ਲਿਆ ਫੈਂਸਲਾ