HOME ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

2
ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਆਯੋਜਿਤ ਸਮਾਗਮ ਵਿਚ ਹਿੱਸਾ ਲੈਂਦੇ ਵਿਦਿਆਰਥੀ ।
ਕਪੂਰਥਲਾ   (ਸਮਾਜ ਵੀਕਲੀ)  ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਦੌਰਾਨ ਸਕੂਲ ‘ਚ ਸਪੈਸ਼ਲ ਅਸੈਂਬਲੀ ਕਰਵਾਈ ਗਈ । ਪ੍ਰਿੰਸੀਪਲ ਮੋਂਗਾ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ, ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ‘ਤੇ ਚਾਨਣਾ ਪਾਇਆ । ਕੇ ਜੀ ਵਿੰਗ ਦੇ ਵਿਦਿਆਰਥੀ ਰਾਧਾ ਕ੍ਰਿਸ਼ਨ ਦੇ ਪਹਿਰਾਵੇ ਰਾਹੀਂ ਸਮਾਗਮ ‘ਚ ਸ਼ਾਮਲ ਹੋਏ, ਜੋ ਸਮਾਗਮ ਦੇ ਅੰਤ ਤੱਕ ਖਿੱਚ ਦਾ ਕੇਂਦਰ ਬਣਿਆ ਰਿਹਾ । ਇਸ ਦੌਰਾਨ ਬੱਚਿਆਂ ਨੂੰ ਮੰਦਰ ਮੱਥਾ ਟਿਕਾਣ ਵੀ ਲਿਜਾਇਆ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article” ਸਚਾਈਆਂ “
Next articleਹੋਕਿਆਂ ਦੀ ਬਦਲਦੀ ਨੁਹਾਰ