ਹੁਸ਼ਿਆਰਪੁਰ /ਭਰੋਮਜਾਰਾ (ਸਮਾਜ ਵੀਕਲੀ) (ਤਰਸੇਂਮ ਦੀਵਾਨਾ ) ਰੂਹਾਨੀਅਤ ਨਾਲ ਭਰਪੂਰ ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਵਿਖੇ ਬ੍ਰਹਮਲੀਨ 108 ਸੰਤ ਬਾਬਾ ਮੇਲਾ ਰਾਮ ਜੀ ਦੀ 72ਵੀਂ ਸਾਲਾਨਾ ਬਰਸੀ 27 ਤੇ 28 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਡੇਰੇ ਦੇ ਸੰਚਾਲਕ 108 ਸੰਤ ਕੁਲਵੰਤ ਰਾਮ ਭਰੋਮਜ਼ਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਰਜਿ. ਪੰਜਾਬ, ਅਤੇ ਡਾ.108 ਸੰਤ ਲਛਮਣ ਦਾਸ ਜੀ ਨੇ ਦੱਸਿਆ ਕਿ ਡੇਰਾ 108 ਬਾਬਾ ਮੇਲਾ ਰਾਮ ਜੀ ਭਰੋਮਜਾਰਾ ਵਿਖੇ 27 ਅਗਸਤ ਦਿਨ ਬੁੱਧਵਾਰ ਰਾਤ ਨੂੰ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਜਿਸ ਵਿਚ ਮਸ਼ਹੂਰ ਕੀਰਤਨੀ ਜਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ -ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ 28 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਪੰਜਾਬ ਦੇ ਮਸ਼ਹੂਰ ਰਾਗੀ, ਢਾਡੀ, ਕਥਾ ਵਾਚਕ, ਕੀਰਤਨੀਏ, ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਰਜਿ. ਪੰਜਾਬ ਅਤੇ ਹੋਰ ਸੰਪ੍ਰਦਾਵਾਂ ਦੇ ਸੰਤ-ਮਹਾਪੁਰਸ਼ ਸੰਗਤਾਂ ਨੂੰ ਕਥਾ ਕੀਰਤਨ ਅਤੇ ਪ੍ਰਵਚਨਾਂ ਦੁਆਰਾ ਗੁਰੂ ਚਰਨਾਂ ਨਾਲ ਜੋੜਨਗੇ। ਉਹਨਾਂ ਦੱਸਿਆ ਕਿ ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਸੰਤ ਬਾਬਾ ਮੇਲਾ ਰਾਮ ਜੀ ਦੀ 72ਵੀਂ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 27,28 ਅਗਸਤ ਨੂੰ : ਸੰਤ ਕੁਲਵੰਤ ਰਾਮ ਭਰੋਮਜਾਰਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



