ਡੇਰਾਬੱਸੀ, (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ): ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਦੇਸ਼ ਦੋਰੇ ਤੋਂ ਆਉਣ ਤੋਂ ਬਾਅਦ ਪਹਿਲਾ ਵੱਖ-ਵੱਖ ਨਗਰ ਕੌਸਲ ਵਿਚ ਹਾਊਸ ਮੀਟਿੰਗ ਕੀਤੀਆਂ ਤੇ ਅੱਜ ਸਥਾਨਕ ਅਪਣੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿੱਖੇ ਵੱਖ-ਵੱਖ ਖੇਤਰਾਂ ਦੇ ਨਿਵਾਸੀਆਂ ਨਾਲ਼ ਲੋਕ ਮਿਲਣੀ ਕਰਕੇ ਸਮਸਿਆਵਾਂ ਸੁਣਨ ਉਪਰੰਤ ਮੰਗਾਂ ਜਲਦ ਹੱਲ ਹੋਣ ਦਾ ਭਰੋਸਾ ਦਿਵਾਇਆ।ਇਸ ਮੌਕੇ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਤੇ ਸੂਬੇ ਦੇ ਲੋਕਾਂ ਨੂੰ ਬਹੁਤ ਉਮੀਦਾਂ ਹਨ ਤੇ ਉਨ੍ਹਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇ। ਰੰਧਾਵਾ ਨੇ ਲੋਕਾਂ ਦੀਆਂ ਸਮੱਸਿਆਂ ਨੂੰ ਸੁਣਨ ਉਪਰੰਤ ਕੁੱਝ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਕਰਵਾ ਕੇ ਬਾਕੀ ਰਹਿੰਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਰੰਧਾਵਾ ਨੇ ਕਿਹਾ ਕਿ ਜੇਕਰ ਕਿਸੇ ਵੀ ਵਸ਼ਨਿਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ‘ਚ ਲਿਆਦਾ ਜਾਵੇ, ਜਿਸ ਦਾ ਉਹ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਗੇ।ਉਹਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



