
ਸਰੀ /ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਕਿਰਪਾ ਸਦਕਾ ਸੋਡੀ ਪਾਤਸ਼ਾਹ ਧੰਨ ਧੰਨ ਬਾਬਾ ਵਡਭਾਗ ਸਿੰਘ ਜੀ ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 31 ਅਗਸਤ 2025 ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਹਰਿ ਸੰਗਤ ਸਾਹਿਬ ਸਨੌਰ ਪਟਿਆਲਾ ਵਿਖੇ ਬੜੀ ਸ਼ਰਧਾ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਗੱਦੀ ਨਸ਼ੀਨ ਸੰਤ ਬਾਬਾ ਹਰਦੇਵ ਸਿੰਘ ਜੀ ਸਨੌਰ ਵਾਲਿਆਂ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਦੇ ਚੋਲੇ ਦੀ ਰਸਮ ਵੀ ਕੀਤੀ ਜਾਵੇਗੀ। 30 ਅਗਸਤ ਨੂੰ ਦਿਨ ਸ਼ਨੀਵਾਰ ਨੂੰ ਸੰਤ ਬਾਬਾ ਗੁਰਦੇਵ ਸਿੰਘ ਜੀ ਸ਼ਾਮ ਨੂੰ 7 ਵਜੇ ਤੋਂ 9 ਵਜੇ ਤੱਕ ਦੀਵਾਨ ਸਜਾਉਣਗੇ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 31 ਅਗਸਤ ਨੂੰ ਸਵੇਰੇ 9 ਤੋਂ 10 ਵਜੇ ਤੱਕ ਪੈਣਗੇ। ਗੱਦੀ ਨਸ਼ੀਨ ਸੰਤ ਬਾਬਾ ਹਰਦੇਵ ਸਿੰਘ ਜੀ ਸਨੋਰ ਵਾਲੇ 10 ਤੋਂ 12 ਵਜੇ ਤੱਕ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਬ੍ਰਹਮਲੀਨ ਸ਼੍ਰੀਮਾਨ ਸੰਤ ਬਾਬਾ ਹਰੀ ਸਿੰਘ ਜੀ ਮਹਾਰਾਜ ਸਨੌਰ ਵਾਲਿਆਂ ਦੇ ਅਸ਼ੀਰਵਾਦ ਨਾਲ ਇਹ ਸਾਰੇ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਸੰਤ ਬਾਬਾ ਹਰਭਜਨ ਸਿੰਘ ਜੀ ਜੈਤੋ ਵਾਲੇ, ਸੰਤ ਬਾਬਾ ਗੁਰਮੀਤ ਸਿੰਘ ਜੀ ਅਮਰੀਕਾ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਜੀ ਪਟਿਆਲਾ ਵਾਲੇ, ਸੰਤ ਬਾਬਾ ਗੁਰਬਚਨ ਸਿੰਘ ਜੀ ਫਤਿਹਪੁਰ ਵਾਲੇ, ਸੰਤ ਬਾਬਾ ਦੇਸਾ ਸਿੰਘ ਜੀ ਕੋਟਲੀ ਢੋਲੇ ਸ਼ਾਹ ਵਾਲੇ ਮਹਾਂਪੁਰਸ਼ ਵੀ ਸੰਗਤ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕਰਨਗੇ । ਉਪਰੰਤ ਸੰਗਤ ਲਈ ਗੁਰੂ ਦਾ ਲੰਗਰ ਅਟੁੱਟ ਵਰਤੇਗਾ ਜੀ। ਇਸ ਸਮਾਗਮ ਵਿੱਚ ਗੱਦੀ ਸਿੰਘ ਸੰਤ ਬਾਬਾ ਹਰਦੇਵ ਸਿੰਘ ਜੀ ਸਨੌਰ ਵਾਲਿਆਂ ਵਲੋਂ ਸਮੁੱਚੀਆਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਸਮਾਗਮ ਵਿੱਚ ਸੰਗਤਾਂ ਹੁਮ ਹੁਮਾ ਕੇ ਸ਼ਿਰਕਤ ਕਰਨ ਅਤੇ ਗੁਰੂ ਜੱਸ ਸਰਵਣ ਕਰਕੇ ਆਪਣਾ ਜੀਵਨ ਸਫਲਾ ਬਣਾਉਣ ਜੀ ।



