(ਸਮਾਜ ਵੀਕਲੀ) ਸੰਸਾਰ ਪ੍ਰਸਿੱਧ ਸਮਾਜ ਸੇਵੀ ਅਤੇ ਕਾਰੋਬਾਰੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 1.5 ਕਰੋਬ ਰੁਪਏ ਜਾਰੀ ਕੀਤੇ ਗਏ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮਾਲਵਾ ਜੋਨ ਦੇ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਤੇ ਔਖਾ ਸਮਾਂ ਆਇਆ ਤਾਂ ਡਾ. ਐਸ.ਪੀ. ਸਿੰਘ ਓਬਰਾਏ ਤਨੋ ਮਨੋ ਧਨੋ ਪੰਜਾਬੀਆਂ ਨਾਲ ਖੜ੍ਹੇ ਹਨ। ਜਦ ਹੀ ਇਸ ਵਾਰ ਪੰਜਾਬ ਹੜ੍ਹਾਂ ਦੀ ਲਪੇਟ ’ਚ ਆਇਆ ਤਾਂ ਡਾ. ਐਸ.ਪੀ. ਸਿੰਘ ਓਬਰਾਏ ਜੀ ਨੇ ਤੁਰੰਤ 1.5 ਕਰੋਬ ਰੁਪਏ ਦੀ ਰਾਸ਼ੀ ਜਾਰੀ ਕਰਕੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਕਮਾਂਡ ਹੇਠ ਪੰਜਾਬ ਦੀਆਂ ਸਾਰੀਆਂ ਇਕਾਈਆਂ ਨੂੰ ਹੜ੍ਹ ਪੀੜਤਾਂ ਦੀ ਸੇਵਾ ਲਈ ਲਗਾ ਦਿੱਤਾ। ਵੱਖ-ਵੱਖ ਥਾਵਾਂ ਤੋਂ ਰਾਹਤ ਸਮੱਗਰੀ ਜਿਸ ਵਿਚ ਪਸ਼ੂਆਂ ਦਾ ਚਾਰਾ, ਰਾਸ਼ਨ ਕਿੱਟਾਂ, ਮੱਛਰਦਾਨੀਆਂ, ਕੰਬਲ, ਤਰਪਾਲਾਂ, ਸਾਫ ਪਾਣੀ, ਦਵਾਈਆਂ ਅਤੇ ਹੋਰ ਜਰੂਰੀ ਚੀਜਾਂ ਖਰੀਦ ਕੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜਿਲ੍ਹਿਆ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਜਿਲ੍ਹਾ ਇਕਾਈਆਂ ਰਾਹੀ ਪਹੁੰਚਾਇਆ ਜਾ ਰਿਹਾ ਹੈ। ਵੱਖ-ਵੱਖ ਜਿਲ੍ਹਿਆ ਦੇ ਡੀ.ਸੀ. ਸਾਹਿਬਾਨਾਂ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਰਾਹਤ ਸਮੱਗਰੀ ਲਈ ਭੇਜੇ ਬੇਨਤੀ ਪੱਤਰਾਂ ਮੁਤਾਬਿਕ ਸਹਾਇਤਾ ਸਮੱਗਰੀ ਪਹੁੰਚਾਈ ਜਾ ਰਹੀ ਹੈ। ਸਾਰੇ ਹੜ੍ਹ ਪ੍ਰਭਾਵਿਤ ਜਿਲ੍ਹਿਆ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ 24 ਘੰਟੇ ਸੇਵਾ ਵਿਚ ਤੈਨਾਤ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



