HOME ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਮਲਾਲਾ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ...

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਮਲਾਲਾ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ ਪਾਣੀ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ

3
ਮੁਬਾਰਕਪੁਰ-ਢਕੋਲੀ ਕਾਜ਼ਵੇਅ ‘ਤੇ ਪਾਣੀ ਦਾ ਜਾਇਜ਼ਾ ਲੈਂਦੇ ਹੋਏ ਵਹਾਅ ਤੇਜ਼ ਹੋਣ ਤੇ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕਰਨ ਦੀ ਹਦਾਇਤ
ਡੇਰਾਬੱਸੀ (ਸੰਜੀਵ ਸਿੰਘ ਸੈਣੀ), (ਸਮਾਜ ਵੀਕਲੀ)  ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਅਮਲਾਲਾ ਅਤੇ ਪੰਜ ਗ੍ਰਾਮੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ ਪਾਣੀ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹਾਲਾਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਉਪਾਅ ਕੀਤੇ ਜਾਣਗੇ। ਇਸ ਤੋਂ ਬਾਅਦ, ਵਿਧਾਇਕ ਰੰਧਾਵਾ ਆਪਣੀ ਟੀਮ ਸਮੇਤ ਮੁਬਾਰਕਪੁਰ-ਢਕੋਲੀ ਕਾਜ਼ਵੇਅ ‘ਤੇ ਪਹੁੰਚੇ ਅਤੇ ਉੱਥੇ ਪਾਣੀ ਦੇ ਪੱਧਰ ਅਤੇ ਟ੍ਰੈਫ਼ਿਕ ਉੱਤੇ ਪੈ ਰਹੇ ਪ੍ਰਭਾਵ ਦਾ ਖੁਦ ਜਾਇਜ਼ਾ ਲਿਆ। ਉਨ੍ਹਾਂ ਨੇ ਟ੍ਰੈਫ਼ਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦਾ ਪੱਧਰ ਵਧਣ ਦੀ ਸਥਿਤੀ ਵਿੱਚ ਤੁਰੰਤ ਟ੍ਰੈਫ਼ਿਕ ਡਾਈਵਰਟ ਕੀਤਾ ਜਾਵੇ ਤਾਂ ਜੋ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਨੀਵੇਂ ਇਲਾਕਿਆਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੱਲੋਂ ਪਾਣੀ ਦੀ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਕਿਸਮ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਘੱਗਰ ਦਰਿਆ ਦੇ ਨਾਜ਼ੁਕ ਥਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰਾਂ 0172-2219506 (ਡੀ ਸੀ ਦਫ਼ਤਰ), ਮੋਬਾਇਲ 76580-51209 (ਡੀ ਸੀ ਦਫ਼ਤਰ) ਅਤੇ ਸਬ ਡਵੀਜ਼ਨ ਡੇਰਾਬੱਸੀ ਦੇ ਕੰਟਰੋਲ ਰੂਮ ਨੰਬਰ 01762-283224 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੋਬਾਇਲ ਨੰਬਰ ਤੋਂ ਇਲਾਵਾ ਉਨ੍ਹਾਂ ਦੇ ਡੇਰਾਬੱਸੀ ਦਫ਼ਤਰ ਦੇ ਨੰਬਰ 01762-280095 ਅਤੇ  ਜ਼ੀਰਕਪੁਰ ਦਫ਼ਤਰ  ਦੇ ਨੰਬਰ 01762-528902 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਾ. ਐਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਲਈ 1.5 ਕਰੋਬ ਰੁਪਏ ਦੀ ਰਾਸ਼ੀ ਕੀਤੀ ਜਾਰੀ
Next articleਕੁਦਰਤੀ ਆਫ਼ਤ ਪੰਜਾਬ ਸਰਕਾਰ ਲਈ ਪਰਖ਼ ਦੀ ਘੜੀ