HOME ਪ੍ਰਾਇਮਰੀ ਸਿਹਤ ਕੇਂਦਰ ਸੁੱਜੋਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ

ਪ੍ਰਾਇਮਰੀ ਸਿਹਤ ਕੇਂਦਰ ਸੁੱਜੋਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਦੀ ਜਾਗਰੂਕਤਾ ਲਈ 2 ਸਤੰਬਰ ਤੋਂ 12 ਸਤੰਬਰ 2025 ਤੱਕ 10 ਦਿਨਾਂ ਦੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਪਿੰਡ ਸੁੱਜੋਂ ਦੇ ਪ੍ਰਾਇਮਰੀ ਸਿਹਤ ਕੇਂਦਰ ਵਿਖੇ ਔਰਤਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੀ ਅਗਵਾਈ ਸੀਨੀਅਰ ਮੈਡੀਕਲ ਅਫ਼ਸਰ ਚਰਨਜੀਤ ਸਿੰਘ ਨੇ ਕੀਤੀ। ਜਿਸ ਵਿੱਚ 30 ਏ.ਐਨ.ਐਮ. ਨੇ ਹਿੱਸਾ ਲਿਆ। ਸੀਨੀਅਰ ਮੈਡੀਕਲ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਲਿੰਗ ਟੈਸਟ ਕਰਵਾਉਣਾ ਕਾਨੂੰਨੀ ਜੁਰਮ ਹੈ ਅਤੇ ਭਰੂਣ ਹੱਤਿਆ ਦਾ ਭਾਗੀ ਨਾ ਬਨਣ ਵਿੱਚ ਸਮਝਦਾਰੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਲਾਟ੍ਰਾਸਾਊਂਡ ਸੈਂਟਰ ਦੀ ਵੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਲਿੰਗ ਨਿਰਧਾਰਤ ਟੈਸਟ ਨਾ ਕਰੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋਂ ਜ਼ਿਲ੍ਹਾ ਕੁਆਡੀਨੇਟਰ ਸੁਪ੍ਰਿਆ ਠਾਕੁਰ ਨੇ ਪੀ.ਸੀ. ਪੀ.ਐਨ.ਡੀ.ਟੀ. ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿੰਗ ਅਨੁਪਾਤ ਬਾਰੇ ਅਤੇ ਮਿਸ਼ਨ ਸ਼ਕਤੀ ਤਹਿਤ ਚੱਲ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ। ਡਾਟਾ ਐਂਟਰੀ ਓਪਰੇਟਰ ਕਾਜਲ ਵੱਲੋਂ ਪੀ.ਐਮ.ਐਮ.ਵੀ.ਵਾਈ ਬਾਰੇ ਦੱਸਿਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਬਸਪਾ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਦਿੱਤੇ ਰਾਹਤ ਪੈਕੇਜ ਨੂੰ ਕੀਤਾ ਰੱਦ
Next articleਬੱਚਿਆਂ ਨੂੰ ਪਾਲਣ ਤੋਂ ਅਸਮਰਥ ਮਾਪਿਆਂ ਲਈ ਸਰਕਾਰ ਵਲੋਂ ਪੰਘੂੜੇ ਦੀ ਸਥਾਪਨਾ