HOME ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਬੀ .ਏ. ਸਮੈਸਟਰ ਦੂਜਾ ਦੇ ਨਤੀਜਿਆਂ...

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਬੀ .ਏ. ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ

3
ਕਪੂਰਥਲਾ  (ਸਮਾਜ ਵੀਕਲੀ)  (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਇਸ ਨਤੀਜੇ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਡੀਂਗਾ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਸਾਬਤ ਕੀਤੀ। ਕਾਲਜ ਵਿੱਚ ਗਗਨਦੀਪ ਕੌਰ ਨੇ 8.08 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੁਖਮਨਪ੍ਰੀਤ ਕੌਰ ਨੇ 7.50 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਪ੍ਰਵੀਨ ਕੌਰ ਅਤੇ ਮਹਿਕਪ੍ਰੀਤ ਕੌਰ ਨੇ 7.46 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਸਾਂਝਾ ਕੀਤਾ। ਨਤੀਜੇ ਬਾਰੇ ਗੱਲ ਕਰਦਿਆਂ ਕਲਾਸ ਕੋਆਰਡੀਨੇਟਰ ਪ੍ਰੋ. ਕੁਲਦੀਪ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਨੇ ਆਪਣੀ ਲਗਨ ਅਤੇ ਨਿਰੰਤਰ ਮਿਹਨਤ ਨਾਲ ਇਹ ਨਤੀਜਾ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਤੀਜੇ ਸਿਰਫ਼ ਵਿਅਕਤੀਗਤ ਨਹੀਂ ਬਲਕਿ ਕਲਾਸ ਦੇ ਸਮੂਹਕ ਯਤਨਾਂ ਦੀ ਵੀ ਪਹਿਚਾਣ ਕਰਦੇ ਹਨ। ਵਿਭਾਗ ਮੁਖੀ ਪ੍ਰੋ. ਸੰਦੀਪ ਕੌਰ ਨੇ ਕਿਹਾ ਕਿ ਨਤੀਜਾ ਸੰਤੋਖਜਨਕ ਹੈ ਅਤੇ ਇਹ ਦਰਸਾਉਂਦਾ ਹੈ ਕਿ ਵਿਦਿਆਰਥਣਾਂ ਨੇ ਆਪਣੇ ਅਧਿਐਨ ਨਾਲ ਗੰਭੀਰਤਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕਰਨਗੀਆਂ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਨਤੀਜੇ ਕਾਲਜ ਦੀ ਪੜ੍ਹਾਈ ਦੇ ਮਾਹੌਲ ਅਤੇ ਵਿਦਿਆਰਥਣਾਂ ਦੀ ਕਾਬਲੀਅਤ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਿਰਫ਼ ਕਾਲਜ ਲਈ ਹੀ ਨਹੀਂ ਬਲਕਿ ਸਮੂਹ ਇਲਾਕੇ ਲਈ ਵੀ ਮਾਣ ਵਾਲੀ ਗੱਲ ਹੁੰਦੀਆਂ ਹਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleLEGENDARY & CAPCOM’S STREET FIGHTER MOVIE SET FOR RELEASE IN OCTOBER 2026 WITH PARAMOUNT PICTURES
Next articleNARENDRA MODI IS WRONG – MOHAN BHAGWAT DID NOT WORK FOR SOCIAL HARMONY