ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈੰਪ ਅੱਜ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਹੌਲੀ ਹੈਰਬਸ ਆਯੁਰਵੈਦਿਕ ਕਲੀਨਿਕ ਦੇ ਸਹਿਯੋਗ ਸਦਕਾ ਲਗਾਇਆ ਗਿਆ। ਹੋਲੀ ਹੈਰਬਸ ਆਯੁਰਵੈਦਾਂ ਕਲੀਨਿਕ ਦੇ ਡਾਕਟਰ ਗੁਰਲੀਨ ਕੌਰ ਹੋਰਾਂ ਨੇ ਦੱਸਿਆ ਕਿ ਇਹ ਮੈਡੀਕਲ ਕੈਂਪ ਸ਼ਾਮ 5 ਵਜੇ ਤੋਂ ਲੈ ਕੇ ਦੇਰ ਰਾਤ 9 ਵਜੇ ਤੱਕ ਚੱਲਿਆ, ਜਿਸ ਵਿੱਚ ਸੰਗਤਾਂ ਵੱਲੋਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿਸ ਵਿੱਚ ਬਲੱਡ ਟੈਸਟ ਮੈਕਸ ਲੈਬ ਵੱਲੋਂ ਫ੍ਰੀ ਚੈੱਕ ਕੀਤੇ ਗਏ । ਯੂਰਿਕ ਐਸਿਡ, ਬੈਕ ਪੇਨ ਦਾ ਦਰਦ, ਸਰਵਾਈਕਲ ਦਾ ਦਰਦ, ਸ਼ੂਗਰ ਅਤੇ ਸਿਰ ਦਰਦ, ਮਾਨਸਿਕ ਤਣਾਅ, ਡਿਪਰੈਸਨ, ਨੀਂਦ ਨਾ ਆਉਣਾ, ਵਹਿਮ ਕਰਨਾ, ਉਦਾਸ ਰਹਿਣਾ, ਵਰਗੀਆਂ ਬਿਮਾਰੀਆਂ ਦੇ ਟੈਸਟ ਵੀ ਫ੍ਰੀ ਕੀਤੇ ਗਏ । ਸੰਗਤਾਂ ਨੂੰ ਆਯੁਰਵੈਦਿਕ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ। ਡਾਕਟਰ ਸਾਹਿਬ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹੋ ਜਿਹੇ ਫ੍ਰੀ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਵਿੱਚ ਸਮੇਂ-ਸਮੇਂ ਸਿਰ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਕਿ ਸੰਗਤਾਂ ਨੂੰ ਇਹਨਾਂ ਦਾ ਲਾਭ ਮਿਲ ਸਕੇ। ਸੰਗਤਾਂ ਵਾਸਤੇ ਲੰਗਰ ਪਾਣੀ ਦਾ ਇੰਤਜ਼ਾਮ ਵੀ ਕੀਤਾ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮੈਡੀਕਲ ਕੈੰਪ ਵਿੱਚ ਚੈੱਕਅੱਪ ਕਰਵਾਇਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਹੀ ਇਹੋ ਜਿਹੇ ਕੈੰਪ ਫੇਰ ਲਾਏ ਜਾਣਗੇ। ਕੈੰਪ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਭਾਈ ਮਨਜੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਜਤਿੰਦਰ ਸਿੰਘ, ਬਲਬੀਰ ਸਿੰਘ, ਐਡਵੋਕੇਟ ਰਾਜਿੰਦਰ ਸਿੰਘ ਭਾਟੀਆ, ਮਲਕੀਤ ਸਿੰਘ, ਵਰਿੰਦਰਮੋਹਨ ਸਿੰਘ, ਪ੍ਰੀਤਪਾਲ ਸਿੰਘ ਸ਼ਾਮਲ ਸਨ ।
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ- 1, ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਮੈਡੀਕਲ ਕੈੰਪ = ਕੁਲਵਿੰਦਰ ਸਿੰਘ ਬੈਨੀਪਾਲ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



