HOME ਐੱਨ ਐੱਸ ਐੱਸ ਯੂਨਿਟ ਵੱਲੋਂ ‘ਨਸ਼ਾ ਮੁਕਤ ਵਿਕਸਿਤ ਭਾਰਤ ਮੁਹਿੰਮ ਤਹਿਤ ਸੈਮੀਨਾਰ...

ਐੱਨ ਐੱਸ ਐੱਸ ਯੂਨਿਟ ਵੱਲੋਂ ‘ਨਸ਼ਾ ਮੁਕਤ ਵਿਕਸਿਤ ਭਾਰਤ ਮੁਹਿੰਮ ਤਹਿਤ ਸੈਮੀਨਾਰ ਦਾ ਆਯੋਜਨ

10
ਕਪੂਰਥਲਾ,   (ਸਮਾਜ ਵੀਕਲੀ)   (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਜੀ ਦੀ ਅਗਵਾਈ ਹੇਠ ‘ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ, ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐੱਨ ਐੱਸ ਐੱਸ ਯੂਨਿਟ ਵੱਲੋਂ ‘ਨਸ਼ਾ ਮੁਕਤ ਵਿਕਸਿਤ ਭਾਰਤ ਮੁਹਿੰਮ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਦੇ ਕੋਆਰਡੀਨੇਟਰ ਪ੍ਰੋਫੈਸਰ ਕੁਲਦੀਪ ਕੌਰ ਵੱਲੋਂ ਨਸ਼ੇ ਦੀ ਵੱਧ ਰਹੀ ਸਮੱਸਿਆ ਅਤੇ ਇਹਨਾਂ ਦੇ ਨਾਲ ਸਰੀਰ ਉੱਪਰ ਪੈਣ ਵਾਲੇ ਖਤਰਨਾਕ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਸ ਕਰੋਪੀ ਤੋਂ ਬਚਣ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਉਹਨਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਸਾਕਰਾਤਮਿਕ ਬਦਲਾ ਲਿਆਉਣ ਲਈ ਪ੍ਰੇਰਿਤ ਕਰਦਿਆਂ ਹੋਇਆਂ ਆਪਣੇ ਆਲੇ-ਦੁਆਲੇ ਵਿੱਚ ਵੀ ਇਸ ਕਰੋਪੀ ਬਾਰੇ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਕਾਲਜ ਦੇ ਓ.ਐੱਸ.ਡੀ. ਡਾ. ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਮਹੱਤਵਪੂਰਨ ਹਨ। ਉਹਨਾਂ ਕਿਹਾ ਕਿ ਯੁਵਾ ਸ਼ਕਤੀ ਦੇਸ਼ ਦਾ ਭਵਿੱਖ ਹੈ ਅਤੇ ਉਹਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਸਹੀ ਦਿਸ਼ਾ ਵਿੱਚ ਕਰਨਾ ਚਾਹੀਦਾ ਹੈ। ਉਹਨਾਂ ਨੇ ਵਿਦਿਆਰਥਣਾਂ ਨੂੰ ਆਪਣੇ ਆਲੇ-ਦੁਆਲੇ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜੇਲ੍ਹ ਦੇ ਵਿੱਚ…
Next article” ਬੰਦੇ ਤੋਂ ਇਨਸਾਨ ” ਪੁਸਤਕ ਦਾ ਮੁਲਾਂਕਣ ( ਨਿੱਕੀਆਂ ਕਵਿਤਾਵਾਂ ਦਾ ਵੱਡਾ ਕਵੀ – ਮੂਲ ਚੰਦ ਸ਼ਰਮਾ )