HOME ਵਿਦਿਆਰਥਣਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਜਰੂਰੀ:- ਡਾ. ਰਮਗੀਤ ਕੁਮਾਰੀ

ਵਿਦਿਆਰਥਣਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਜਰੂਰੀ:- ਡਾ. ਰਮਗੀਤ ਕੁਮਾਰੀ

3

ਬੰਗਾ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਡਾਇਰੈਕਟਰ ਆਯੁਰਵੈਦਾ ਪੰਜਾਬ ਡਾ.ਰਵੀ ਡੂਮਰਾ , ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸਰਬਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਸਥ ਨਾਰੀ ਸਸ਼ਕਤ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਡਾ. ਰਮਗੀਤ ਕੁਮਾਰੀ (ਆਕ ਮਜਾਰੀ) ਵੱਲੋਂ ਇੱਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਵਿੱਚ ਡਾਕਟਰ ਸਾਹਿਬਾ ਨੇ ਵਿਦਿਆਰਥੀਆਂ ਵਿੱਚ ਹੋਣ ਵਾਲੇ ਸਰੀਰਕ ਪਰਿਵਰਤਨਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਪਰਿਵਰਤਨ ਕੁਦਰਤੀ ਤੌਰ ਤੇ ਹੁੰਦੇ ਹਨ। ਇਹਨਾਂ ਤੋਂ ਸਾਨੂੰ ਘਬਰਾਉਣਾ ਨਹੀਂ ਚਾਹੀਦਾ। ਇਸ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਆਪਣੀਆਂ ਮਾਤਾਵਾਂ, ਵੱਡੀਆਂ ਭੈਣਾਂ ਅਤੇ ਮਹਿਲਾਵਾਂ ਅਧਿਆਪਕਾਂ ਨਾਲ ਖੁੱਲ ਕੇ ਗੱਲ ਕਰਨੀ ਚਾਹੀਦੀ ਹੈ ਜਿਸ ਨਾਲ ਸਮੱਸਿਆਵਾਂ ਦਾ ਚੰਗੀ ਤਰ੍ਹਾਂ ਨਿਪਟਾਰਾ ਹੋ ਸਕੇ।ਇਸ ਮੌਕੇ ਡਾ.ਰਮਗੀਤ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਚੰਗੀ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਹਨਾਂ ਵਿੱਚ ਹੋ ਰਹੀਆਂ ਬਿਮਾਰੀਆਂ ਦੇ ਕਾਰਨ ਦੱਸਦੇ ਹੋਏ ਉਹਨਾਂ ਤੋਂ ਬਚਾਅ ਕਰਨ ਲਈ ਆਯੁਰਵੈਦ ਰਾਹੀਂ ਉਪਰਾਲੇ ਦੱਸੇ ਗਏ। ਇਸ ਮੌਕੇ ਸਕੂਲ ਮੁਖੀ ਬਲਦੀਸ਼ ਲਾਲ, ਸੁਖਜੀਤ ਕੌਰ, ਗੁਰਪ੍ਰੀਤ ਕੌਰ, ਸੋਨੀਆ ਕੁਮਾਰੀ, ਸੋਨੀਆ ਜਸਰੋਟੀਆ,ਨੀਲਮ ਕੁਮਾਰੀ ਅਤੇ ਮੈਡਮ ਸੁਰਿੰਦਰਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਸਕੂਲ ਦੇ ਸਾਰੇ ਅਧਿਆਪਕ ਮੋਜ਼ੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article28 ਨੂੰ ਖੰਨਾ ਪਹੁੰਚੋ, ਬਾਬਾ ਸਾਹਿਬ ਅੰਬੇਡਕਰ ਕੇ ਸਨਮਾਨ ਮੇ, ਅੰਬੇਡਕਰਵਾਦੀਓ ਪਹੁੰਚੋ ਖੰਨਾ ਕੇ ਮੈਦਾਨ ਮੇ
Next articleਪਰਾਲੀ ਨਾ ਸਾੜਨ ਦਾ ਸੁਨੇਹਾ ਦੇ ਰਹੇ ਨੇ ਸਕੂਲੀ ਵਿਦਿਆਰਥੀ