HOME ਮਲੇਰੀਆ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਸਰਵੇ ਜਾਰੀ- ਡਾ: ਰਮਨਦੀਪ ਕੌਰ

ਮਲੇਰੀਆ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਸਰਵੇ ਜਾਰੀ- ਡਾ: ਰਮਨਦੀਪ ਕੌਰ

3
ਡੇਂਗੂ ਤੇ ਮਲੇਰੀਆ ਸੰਬੰਧੀ ਕਾਲਜ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ 
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਿਵਲ ਸਰਜਨ ਲੁਧਿਆਣਾ ਡਾ: ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਮਲੇਰੀਆ ਅਤੇ ਡੇਂਗੂ ਸੰਬੰਧੀ ਵੱਡੇ ਪੱਧਰ ਤੇ ਸਰਵੇ ਕੀਤੇ ਜਾ ਰਹੇ ਹਨ ਤਾਂ ਕਿ ਜ਼ਿਲ੍ਹੇ ਭਰ ਵਿੱਚ ਡੇਂਗੂ ਅਤੇ ਮਲੇਰੀਆ ਨੂੰ ਫੈਲਣ ਤੋਂ ਰੋਕਿਆ ਜਾ ਸਕੇ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਸੰਬੰਧੀ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਤੋਂ ਇਲਾਵਾ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਅੱਜ ਗੁਰੂ ਨਾਨਕ ਗਰਲਜ਼ ਕਾਲਜ ਮਾਡਲ ਟਾਊਨ ਵਿਖੇ ਸੈਂਕੜੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਲੇਰੀਆ ਇੱਕ ਖਤਰਨਾਕ ਬਿਮਾਰੀ ਹੈ ਜੋ ਕਿ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਘਰਾਂ ਦੇ ਆਲੇ ਦੁਆਲੇ ਖੜ੍ਹੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ । ਇਸ ਨੂੰ ਪੈਦਾ ਹੋਣ ਤੋਂ ਰੋਕਣ ਲਈ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਜ਼ਰੂਰੀ ਹੈ । ਮੱਛਰ ਦੇ ਕੱਟਣ ਤੋਂ ਬਚਣ ਲਈ ਮੱਛਰ ਭਜਾਉਣ ਵਾਲੀਆਂ ਕ੍ਰੀਮਾਂ ਅਤੇ ਹੋਰ ਯੰਤਰਾਂ  ਅਤੇ ਸੌਣ ਵੇਲੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ । ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਕਾਂਬਾ ਲੱਗਣਾ , ਪਸੀਨਾ ਆਉਣਾ, ਸਿਰ ਦਰਦ, ਉਲਟੀਆਂ ਅਤੇ ਸਰੀਰ ਵਿੱਚ ਬੇਹੱਦ ਥਕਾਵਟ ਹੁੰਦੀ ਹੈ। ਉਹਨਾਂ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖ਼ਾਸ ਤੌਰ ‘ਤੇ ਸਵੇਰ ਅਤੇ ਸ਼ਾਮ ਦੇ ਸਮੇਂ ਕੱਟਦਾ ਹੈ। ਡੇਂਗੂ ਦੇ ਲੱਛਣਾਂ ਵਿੱਚ ਅਚਾਨਕ ਤੇਜ਼ ਬੁਖਾਰ, ਅੱਖਾਂ ਦੇ ਪਿੱਛੇ ਦਰਦ, ਜੋੜਾਂ ਅਤੇ ਪੇਸ਼ੀਆਂ ਵਿੱਚ ਦਰਦ ਹੁੰਦਾ ਹੈ ।ਡੇਂਗੂ ਅਤੇ ਮਲੇਰੀਆ ਦੀ ਜਾਂਚ ਅਤੇ ਇਲਾਜ਼ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੁੰਦਾ ਹੈ । ਇਸ ਮੌਕੇ ਤੇ ਕਾਲਜ ਦੇ ਡਾਇਰੈਕਟਰ ਡਾ: ਚਰਨਜੀਤ ਕੌਰ ਮਾਹਲ, ਪ੍ਰਿੰਸੀਪਲ ਡਾ: ਰਾਖੀ ਮਲਹੋਤਰਾ, ਪ੍ਰੋਗਰਾਮ ਕੋ-ਆਰਡੀਨੇਟਰ ਡਾ: ਜਸਕੀਰਤ ਕੌਰ, ਡਾ: ਜਸਬੀਰ ਕੌਰ ਅਤੇ ਸੀਨੀਅਰ ਅਸਿਸਟੈਂਟ ਅਤੇ ਅਕਾਊਂਟੈਂਟ ਸੁਨੀਲ ਚੋਪੜਾ ਤੋਂ ਇਲਾਵਾ ਹੋਰ ਸਟਾਫ਼ ਵੀ ਮੌਜੂਦ ਸੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੀ.ਟੀ. ਯੂਨੀਵਰਸਿਟੀ ਦੇ ਡਾ: ਦਿਲਪ੍ਰੀਤ ਸਿੰਘ ਵਿਸ਼ਵ ਦੇ ਟੌਪ 2% ਵਿਗਿਆਨੀਆਂ ਵਿੱਚ ਸ਼ਾਮਲ, 2025
Next articleਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ