HOME ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਨੂੰ ਸਨਮਾਨਿਤ ਕੀਤਾ ਗਿਆ

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਨੂੰ ਸਨਮਾਨਿਤ ਕੀਤਾ ਗਿਆ

ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅਨੀਤਾ ਸ਼ਰਮਾ ਵੱਲੋਂ ਐਵਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਖੇਡ ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਹੇਠ ਲਿਖੀਆਂ ਉਪਲਬਧੀਆਂ ਪ੍ਰਾਪਤ ਕੀਤੀਆਂ ਫੁੱਟਬਾਲ ਅੰਡਰ 17 — ਤੀਜਾ ਸਥਾਨ ਫੁੱਟਬਾਲ ਅੰਡਰ 19 — ਪਹਿਲਾ ਸਥਾਨ ਵਾਲੀਬਾਲ ਅੰਡਰ 19 — ਤੀਜਾ ਸਥਾਨ ਟੱਗ ਆਫ਼ ਵਾਰ ਅੰਡਰ 19 — ਪਹਿਲਾ ਸਥਾਨ ਇਸ ਤੋਂ ਇਲਾਵਾ, ਸਕੂਲ ਦੇ ਵਿਦਿਆਰਥੀ ਜਸ਼ਨ ਸ਼ਰਮਾ ਨੇ 3000 ਮੀਟਰ ਦੌੜ ਵਿੱਚ ਤੀਜਾ ਸਥਾਨ ਤੇ ਤਰਨਪਰੀਤ ਸਿੰਘ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਪ੍ਰਬੰਧਕਾਂ ਤੇ ਸਟਾਫ਼ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ
Next articleਬਲੱਡ ਡੋਨਰਜ ਕਲੱਬ ਮਹਿਤਪੁਰ ਵੱਲੋਂ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ