HOME ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਬਠਿੰਡਾ ਦੇ ਪ੍ਰਾਇਮਰੀ ਸਕੂਲਾਂ ਨੇ...

ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਬਠਿੰਡਾ ਦੇ ਪ੍ਰਾਇਮਰੀ ਸਕੂਲਾਂ ਨੇ ਕਾਇਮ ਕੀਤੀ ਮਿਸਾਲ, ਹੁਣ ਤੱਕ ਲਗਾਏ 16370 ਪੌਦੇ, ਹਰ ਸਕੂਲ ‘ਚ ‘ਈਕੋ ਕਲੱਬ’ ਸਥਾਪਿਤ

ਬਠਿੰਡਾ,  (ਸਮਾਜ ਵੀਕਲੀ)   (ਰਮੇਸ਼ਵਰ ਸਿੰਘ) – ਵਾਤਾਵਰਨ ਸੰਭਾਲ ਅਤੇ ਮਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਜਾਗਰ ਕਰਦੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਜ਼ਿਲ੍ਹਾ ਬਠਿੰਡਾ ਦੇ ਪ੍ਰਾਇਮਰੀ ਸਕੂਲਾਂ ਨੇ ਵਾਤਾਵਰਨ ਨੂੰ ਬਚਾਉਣ ਲਈ ਸ਼ਲਾਘਾਯੋਗ ਉਪਰਾਲਾ ਕਰਦਿਆਂ ਮਿਸਾਲ ਕਾਇਮ ਕੀਤੀ। ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੇ ਸਮੂਹਿਕ ਯਤਨਾਂ ਨਾਲ ਮਿੱਥੇ ਗਏ ਟੀਚੇ ਨੂੰ ਪੂਰਾ ਕਰਨ ਦੇ ਯਤਨ ਸਦਕਾ ਹੁਣ ਤੱਕ ਕੁੱਲ 16370 ਪੌਦੇ ਲਗਾ ਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਇਹ ਪੌਦੇ ਨਾ ਸਿਰਫ਼ ਵਾਤਾਵਰਣ ਦੀ ਸੰਭਾਲ ਪ੍ਰਤੀ ਵਚਨਬੱਧਤਾ ਦਰਸਾਉਂਦੇ ਹਨ, ਬਲਕਿ ਹਰ ਬੱਚੇ ਵੱਲੋਂ ਆਪਣੀ ਮਾਂ ਨੂੰ ਰੁੱਖਾਂ ਨਾਲ ਜੋੜ ਕੇ ਵਾਤਾਵਰਨ ਨਾਲ ਭਾਵਨਾਤਮਕ ਸਾਂਝ ਬਣਾਈ । ਇਸ ਮਹੱਤਵਪੂਰਨ ਪ੍ਰਾਪਤੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਉਹਨਾਂ ਨੇ ਸਮੂਹ ਸੈਂਟਰ ਹੈੱਡ ਟੀਚਰਜ਼ , ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਡਾ ਅਧਿਆਪਕ ਵਰਗ ਅਤੇ ਵਿਦਿਆਰਥੀ ਆਪਣੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਪੂਰੀ ਗੰਭੀਰਤਾ ਅਤੇ ਲਗਨ ਨਾਲ ਨਿਭਾਉਣ ਲਈ ਵਚਨਬੱਧ ਹਨ। ਮਨਿੰਦਰ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪੌਦੇ ਲਗਾਉਣ ਤੱਕ ਸੀਮਤ ਨਹੀਂ ਹੈ । ਉਨ੍ਹਾਂ ਦੱਸਿਆ ਕਿ ਟੀਚਾ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ, ਇਸ ਮੁਹਿੰਮ ਦੇ ਮਾਵਾਂ ਨੂੰ ਸਮਰਪਿਤ ਭਾਵਨਾਤਮਕ ਉਦੇਸ਼ ਨੂੰ ਵੀ ਸਫ਼ਲਤਾਪੂਰਵਕ ਪੂਰਾ ਜਾਵੇਗਾ , ਜਿਸ ਨਾਲ ਬੱਚਿਆਂ ਵਿੱਚ ਕੁਦਰਤ ਅਤੇ ਰਿਸ਼ਤਿਆਂ ਪ੍ਰਤੀ ਹੋਰ ਸੰਵੇਦਨਸ਼ੀਲਤਾ ਪੈਦਾ ਹੋਵੇਗੀ । ‘ਏਕ ਪੇੜ ਮਾਂ ਕੇ ਨਾਮਮ’ ਮੁਹਿੰਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਜਤਿੰਦਰ ਕੁਮਾਰ ਸ਼ਰਮਾ ਨੇ ਇਸ ਕਾਰਜ ਦੀ ਸਫ਼ਲਤਾ ਵਿੱਚ ਇੱਕ ਹੋਰ ਵੱਡੇ ਕਦਮ ਬਾਰੇ ਦੱਸਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬਠਿੰਡਾ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਬਕਾਇਦਾ ‘ਈਕੋ ਕਲੱਬ’ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕੁਹਾ ਕਿ ‘ਈਕੋ ਕਲੱਬਾਂ’ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਕੁਦਰਤ ਨਾਲ ਜੁੜਨ, ਇਸ ਦੀ ਸੰਭਾਲ ਕਰਨ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਸਿੱਖਿਆ ਮਿਲੇਗੀ। ਇਸ ਕਦਮ ਨਾਲ ਬਠਿੰਡਾ ਜ਼ਿਲ੍ਹੇ ਵਿੱਚ ਵਾਤਾਵਰਨ ਜਾਗਰੂਕਤਾ ਨੂੰ ਹੇਠਲੇ ਪੱਧਰ ਤੱਕ ਮਜ਼ਬੂਤੀ ਮਿਲੇਗੀ ਅਤੇ ਇਹ ਸਕੂਲ ਭਵਿੱਖ ਵਿੱਚ ਹਰਾ-ਭਰਾ ਸਮਾਜ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।  ਨਿਰਭੈ ਸਿੰਘ ਸਮਾਰਟ ਸਕੂਲ ਕੋਆਰਡੀਨੇਟਰ ਅਤੇ ਗੁਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਖੇਡ ਇੰਚਾਰਜ ਨੇ ਕਿਹਾ ਕਿ ਇਹ ਈਕੋ ਕਲੱਬ ਹੁਣ ਲਗਾਏ ਗਏ 16370 ਪੌਦਿਆਂ ਦੀ ਨਿਯਮਤ ਦੇਖਭਾਲ ਨੂੰ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ, ਇਹ ਈਕੋ ਕਲੱਬ ਭਵਿੱਖ ਵਿੱਚ ਵੀ ਵਾਤਾਵਰਨ ਸਬੰਧੀ ਗਤੀਵਿਧੀਆਂ ਜਿਵੇਂ ਕਿ ਸਫ਼ਾਈ ਮੁਹਿੰਮਾਂ, ਜਾਗਰੂਕਤਾ ਪ੍ਰੋਗਰਾਮਾਂ, ਅਤੇ ਪੌਦਿਆਂ ਦੀ ਸੰਭਾਲ ਨੂੰ ਨਿਰੰਤਰ ਜਾਰੀ ਰੱਖਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਮਿ੍ਧੀ ਕਲਾ ਉਤਸਵ -2025 ਅਧੀਨ ਅਧਿਆਪਕਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ
Next articleਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਪਤਨੀ ਨੇ ਬਿਨਾਂ ਸ਼ਰਤ ਰਿਹਾਈ ਦੀ ਅਪੀਲ ਕੀਤੀ