HOME ਫੈਮਿਲੀ ਵਾਕ ਪ੍ਰਤੀ ਐੱਸ.ਡੀ. ਸਕੂਲ ਵਿੱਚ ਬੱਚਿਆਂ ਨੂੰ ਦਿੱਤੀ ਜਾਣਕਾਰੀ

ਫੈਮਿਲੀ ਵਾਕ ਪ੍ਰਤੀ ਐੱਸ.ਡੀ. ਸਕੂਲ ਵਿੱਚ ਬੱਚਿਆਂ ਨੂੰ ਦਿੱਤੀ ਜਾਣਕਾਰੀ

4
ਫੋਟੋ ਅਜਮੇਰ ਦੀਵਾਨਾ

ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਰਜਿਸਟ੍ਰੇਸ਼ਨ ਕਰ ਰਹੇ ਨੇ-ਪਰਮਜੀਤ ਸੱਚਦੇਵਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  – ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 2 ਨਵੰਬਰ 2025 ਨੂੰ 5 ਕਿਲੋਮੀਟਰ ਦੀ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਫੈਮਿਲੀ ਵਾਕ ਪ੍ਰਤੀ ਸਥਾਨਕ  ਐੱਸ.ਡੀ. ਸਿਟੀ ਪਬਲਿਕ ਸਕੂਲ ਵਿੱਚ ਵਿਦਿਆਰਥੀਆ ਨੂੰ ਜਾਣਕਾਰੀ ਦੇਣ ਲਈ  ਕਲੱਬ ਦੇ ਪ੍ਰਧਾਨ ਪਰਮਜੀਤ ਸੱਚਦੇਵਾ ਆਪਣੇ ਸਾਥੀਆਂ ਉੱਤਮ ਸਿੰਘ ਸਾਬੀ, ਗੁਰਮੇਲ ਸਿੰਘ, ਤਰਲੋਚਨ ਸਿੰਘ, ਸੰਜੀਵ ਸੋਹਲ, ਸੌਰਭ ਸ਼ਰਮਾ, ਦੌਲਤ ਸਿੰਘ, ਉਕਾਂਰ ਸਿੰਘ ਚੱਬੇਵਾਲ, ਗੁਰਵਿੰਦਰ ਸਿੰਘ ਸਮੇਤ ਪੁੱਜੇ ਜਿਨ੍ਹਾਂ ਦਾ ਸਕੂਲ ਪਹੁੰਚਣ ’ਤੇ ਪਿ੍ਰੰਸੀਪਲ ਸ਼੍ਰੀਮਤੀ ਅਨੀਤਾ ਸੈਣੀ ਤੇ ਦੂਸਰੇ ਸਟਾਫ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪਰਮਜੀਤ ਸੱਚਦੇਵਾ ਨੇ ਕਿਹਾ ਕਿ ਇਹ ਫੈਮਿਲੀ ਵਾਕ ਸਵ. ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਹੈ ਅਤੇ ਇਸ ਵਾਕ ਵਿੱਚ ਹਰ ਇੱਕ ਸ਼ਹਿਰ ਵਾਸੀ ਭਾਗ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ ਤੇ ਸਾਨੂੰ ਵਿਸ਼ਵਾਸ਼ ਹੈ ਕਿ ਇਹ ਫੈਮਿਲੀ ਵਾਕ ਇੱਕ ਨਵਾਂ ਰਿਕਾਰਡ ਸਥਾਪਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਵਿੱਚ ਬੱਚੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਹਿੱਸਾ ਲੈ ਸਕਣਗੇ। ਉਨ੍ਹਾਂ ਕਿਹਾ ਕਿ 50 ਰੁਪਏ ਰਜਿਸਟਰੇਸ਼ਨ ਫੀਸ ਨਾਲ ਜੋ ਵੀ ਪੈਸਾ ਇਕੱਠਾ ਹੋਵੇਗਾ ਉਹ ਸਾਰਾ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਨੂੰ ਦਾਨ ਵਜ੍ਹੋਂ ਦਿੱਤਾ ਜਾਵੇਗਾ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲਿਆਂ ਨੂੰ ਮੈਡਲ, ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਕਲੱਬ ਵੱਲੋਂ ਦਿੱਤੀ ਜਾਵੇਗੀ ਤੇ ਇਹ ਫੈਮਿਲੀ ਵਾਕ ਸਥਾਨਕ ਲਾਜਵੰਤੀ ਸਟੇਡੀਅਮ ਤੋਂ ਸ਼ੁਰੂ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲੇਹ ਵਿੱਚ ਹੋਈਆਂ ਘਟਨਾਵਾਂ ਲਈ ਸੋਨਮ ਵਾਂਗਚੁੱਕ ਨੂੰ ਜ਼ਿਮੇਵਾਰ ਦੱਸ ਕੇ ਗ੍ਰਿਫਤਾਰ ਕਰਨਾ ਸ਼ਰੇਆਮ ਧੱਕਾ ਹੈ : ਬੇਗਮਪੁਰਾ ਟਾਈਗਰ ਫੋਰਸ
Next articleਜੇ ਐਸ ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਵਿਖੇ ਕੋਚਾਂ ਦਾ ਸਿਖਲਾਈ ਕੈਂਪ ਸ਼ੁਰੂ