HOME ਰੱਤੇਵਾਲ ਵਿਖੇ ਤੀਸਰਾ ਕਬੱਡੀ ਕੱਪ ਸਫਲਤਾਪੂਰਵਕ ਸੰਪੰਨ, ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ...

ਰੱਤੇਵਾਲ ਵਿਖੇ ਤੀਸਰਾ ਕਬੱਡੀ ਕੱਪ ਸਫਲਤਾਪੂਰਵਕ ਸੰਪੰਨ, ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕੀਤੀ ਸ਼ਿਰਕਤ…

1

ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਰੱਤੇਵਾਲ  ਵਿਖੇ ਧੰਨ ਧੰਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਤੀਸਰਾ ਕਬੱਡੀ ਕੱਪ ਬੜੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਖੇਡ ਮੇਲੇ ਵਿੱਚ ਇਲਾਕੇ ਭਰ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ ਨੇ ਦਰਸ਼ਕਾਂ ਵਿੱਚ ਖੇਡ ਪ੍ਰਤੀ ਭਾਰੀ ਜੋਸ਼ ਪੈਦਾ ਕੀਤਾ। ਇਸ ਸ਼ਾਨਦਾਰ ਸਮਾਗਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਲਈ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਅਸ਼ੋਕ ਕਟਾਰੀਆ ਨੇ ਇਸ ਮੌਕੇ ਸਮੂਹ ਪਿੰਡ ਵਾਸੀਆਂ ਨਾਲ ਮਿਲ ਕੇ ਕਬੱਡੀ ਪ੍ਰਤੀ ਆਪਣਾ ਪਿਆਰ ਜਤਾਇਆ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਅੱਗੇ ਤੋਂ ਵੀ ਅਜਿਹੇ ਸਮਾਗਮਾਂ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ  ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ , ਵਿਸ਼ੂ ਰਾਣਾ, ਅਜੇ ਕੁਮਾਰ ,ਮਨਜੀਤ ਸਿੰਘ ਅਤੇ ਪਿੰਡ ਵਾਸੀ  ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਐਡੀਲੇਡ ਸੰਗਤ ਵੱਲੋਂ ਫੰਡਰੇਜ਼ਿੰਗ ਡਿਨਰ ਰਾਹੀਂ ਭਾਈਚਾਰੇ ਦੀ ਨਿਭਾਈ ਜਿੰਮੇਵਾਰੀ ਸੇਵਾ ਦੀ ਮਿਸਾਲ ਬਣੀ
Next article5 ਤੇ 6 ਅਕਤੂਬਰ ਨੂੰ ਕਰਵਾਈ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਦੀਖਿਆ ਭਾਰੀ ਉਤਸ਼ਾਹ– ਤਰਕਸ਼ੀਲ