HOME ਅਮਰੀਕੀ ਫੌਜ ‘ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ...

ਅਮਰੀਕੀ ਫੌਜ ‘ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣਾ ਕਰਨਾ ਬਹੁਤ ਹੀ ਨਿੰਦਣਯੋਗ :ਜੱਥੇਦਾਰ ਸੁਰਜੀਤ ਸਿੰਘ ਦੋਭਾਲੀ

2
 ਨਵਾਂਸ਼ਹਿਰ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਜੱਥੇਦਾਰ ਸੁਰਜੀਤ ਸਿੰਘ ਦੋਭਾਲੀ ਸਟੇਟ ਡੇਲੀਗੇਟ ਸ਼੍ਰੋਮਣੀ ਅਕਾਲੀ (ਪੁਨਰ ਸੁਰਜੀਤ ) ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ‘ਚ ਸਿੱਖਾਂ ਨੂੰ ਦਾੜੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ਤੇ ਰੋਕ ਲਗਾਉਣ ਲਈ ਆਖਿਆ ਹੈ। ਉਨ੍ਹਾਂ ਨੇ ਕਿਹਾ ਇਸ ਫੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਨੂੰ ਸੱਟ ਵੱਜੀ ਹੈ, ਇਸ ਨੂੰ ਰੋਕਿਆ ਜਾਵੇ ਅਤੇ ਸਿੱਖਾਂ ਨੂੰ ਪਹਿਲਾਂ ਵਾਂਗ ਅਮਰੀਕਾ ਦੀ ਆਰਮੀ ਵਿਚ ਆਪਣੇ ਧਰਮ ਦਾ ਪਾਲਣ ਕਰਦਿਆਂ ਸੇਵਾਵਾਂ ਦੀ ਇਜਾਜ਼ਤ ਹੋਵੇ ।ਜੱਥੇਦਾਰ ਦੋਭਾਲੀ ਨੇ ਕਿਹਾ ਕਿ ਅਮਰੀਕਾ ਸਰਕਾਰ ਦੇ ਅਧਿਕਾਰੀ ਦਾ ਅਜਿਹਾ ਬਿਆਨ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋਂ-ਪਰੋਖੇ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਕਾਬਲੀਅਤ ਨਾਲ ਜਿੱਥੇ ਪੂਰੀ ਦੁਨੀਆਂ ਵਿਚ ਚੰਗੇ ਮੁਕਾਮ ਹਾਸਲ ਕੀਤੇ ਹਨ, ਉਥੇ ਅਮਰੀਕਾ ਦੇ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ ਅਤੇ ਅਮਰੀਕਾ ਦੀਆਂ ਸੇਨਾਵਾਂ ਵਿਚ ਵੀ ਸਿੱਖ ਆਪਣੀ ਡਿਊਟੀ ਪੂਰੀ ਲਗਣ ਨਾਲ ਕਰ ਰਹੇ ਹਨ। ਅਜਿਹੇ ਵਿਚ ਫੌਜ ਦੀ ਡਿਊਟੀ ਦੌਰਾਨ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਫੈਸਲਾ ਤਰਕਸੰਗਤ ਨਹੀਂ ਹੈ।ਜੱਥੇਦਾਰ ਦੋਭਾਲੀ ਨੇ ਕਿਹਾ ਕਿ ਸਿੱਖਾਂ ਵਲੋਂ ਆਪਣੇ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬੱਧਤਾ ਹੈ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿਚ ਸਿੱਖ ਭਾਈਚਾਰੇ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿੱਖਾਂ ਨੇ ਉਥੇ ਰਹਿੰਦਿਆਂ ਬੇਹੱਦ ਸਖ਼ਤ ਮਿਹਨਤ ਕਰਕੇ ਦੇਸ਼ ਦੀ ਖੁਸ਼ਹਾਲੀ ਲਈ ਕੰਮ ਕੀਤਾ ਹੈ। ਉਨ੍ਹਾ ਕਿਹਾ ਕਿ ਸਿੱਖ ਕੌਮ ਦੇ ਰੀਤੀ ਰਿਵਾਜ ਦੁਨੀਆਂ ਦੇ ਕਿਸੇ ਹਿੱਸੇ ਵਿਚ ਵੀ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਕਿਉਂਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਪਛਾਣ ਸਥਾਪਤ ਕੀਤੀ ਹੋਈ ਹੈ। ਅਮਰੀਕਾ ਦੇਸ਼ ਜਿਹੜਾ ਕਿ ਸਿੱਖਾਂ ਦੇ ਰਹਿਣ-ਸਹਿਣ, ਪਛਾਣ ਅਤੇ ਮਰਯਾਦਾ ਨੂੰ ਨੇੜਿਉਂ ਸਮਝਦਾ ਹੈ,ਉਥੇ ਹੈ, ਉ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਸੱਟ ਮਾਰਨੀ ਠੀਕ ਨਹੀਂ ਹੈ। ਉਨ੍ਹਾਂ ਅਮਰੀਕਾ ਸਰਕਾਰ ਨੂੰ ਅਜਿਹਾ ਕੋਈ ਵੀ ਫੈਸਲਾ ਨਾ ਕਰਨ ਦੀ ਅਪੀਲ ਕਰਨ ਦੇ ਨਾਲ ਭਾਰਤ ਦੇ ਵਿਦੇਸ਼ ਮੰਤਰੀ ਨੂੰਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਅਮਰੀਕਾ ਦੀ ਸਰਕਾਰ ਕੋਲ ਉਠਾ ਕੇ ਇਸ ਦਾ ਹੱਲ ਕਰਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleगुलाम दिमाग की भारत माता
Next article*ਬਾਮਸੇਫ਼, ਡੀ. ਐੱਸ. ਫੋਰ ਤੇ ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ*