HOME ਆਦਰਸ਼ ਸੋਸ਼ਲ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਗੜ੍ਹੀ ਮੱਟੋ ਸਰਕਾਰੀ ਸਕੂਲ ‘ਚ ਹੋਵੇਗਾ...

ਆਦਰਸ਼ ਸੋਸ਼ਲ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਗੜ੍ਹੀ ਮੱਟੋ ਸਰਕਾਰੀ ਸਕੂਲ ‘ਚ ਹੋਵੇਗਾ ਜਾਗਰੂਕਤਾ ਕੈਂਪ ਦਾ ਆਯੋਜਨ

1

ਗੜ੍ਹਸ਼ੰਕਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਇਕ ਮੀਟਿੰਗ ਸਰਕਾਰੀ ਹਾਈ ਸਕੂਲ ਗੜ੍ਹੀ ਮੱਟੋਂ ਵਿੱਚ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸਕੂਲ ਇੰਚਾਰਜ ਮੈਡਮ ਰਮਨਦੀਪ ਕੌਰ, ਮੈਡਮ ਸੁਨੀਤਾ ਦੇਵੀ, ਮਾਸਟਰ ਪਰਜਿੰਦਰ ਸਿੰਘ ਮਾਸਟਰ ਕੁਲਦੀਪ ਸਿੰਘ, ਇੰਦਰਜੀਤ ਸਿੰਘ ਕਲਰਕ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ । ਮੀਟਿੰਗ ਵਿੱਚ ਫੈਂਸਲਾ ਕੀਤਾ ਗਿਆ ਕਿ ਸੁਸਾਇਟੀ ਵਲੋਂ 14 ਅਕਤੂਬਰ 2025 ਨੂੰ ਸਕੂਲ ਵਿੱਚ ਮੁੱਖ ਅਧਿਆਪਕ ਦਿਲਦਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਜਾਗਰੁਕਤਾ ਕੈਂਪ ਲਗਾਇਆ ਜਾਵੇਗਾ । ਜਿਸ ਵਿੱਚ ਬੱਚਿਆਂ ਨੂੰ ਵਾਤਾਵਰਨ ਬਚਾਉਣ ਅਤੇ ਦੀਵਾਲੀ ਦੇ ਮੌਕੇ ਤੇ ਪਟਾਕੇ ਨਾ ਚਲਾ ਕੇ ਆਪਣੇ ਘਰਾਂ ਦੇ ਇਰਦ ਗਿਰਦ ਖ਼ਾਲੀ ਸਥਾਨ ਤੇ ਬੂਟੇ ਲਗਾਉਣ ਲਈ ਜਾਗ੍ਰਿਤ ਕੀਤਾ ਜਾਵੇਗਾ । ਇਸ ਮੌਕੇ ਵਣ ਵਿਭਾਗ ਤੋਂ ਵਣ ਰੇਂਜ ਅਫਸਰ ਸ. ਜਸਵੰਤ ਸਿੰਘ ਦੀ ਅਗਵਾਈ ਵਿੱਚ ਇਕਂ ਟੀਮ ਵਿਸ਼ੇਸ ਤੌਰ ਤੇ ਸ਼ਿਰਕਤ ਕਰੇਗੀ । ਜਿਹਨਾ ਵਲੋ ਬੱਚਿਆਂ ਨੂੰ ਅਲੱਗ ਅਲੱਗ ਛਾਂ ਦਾਰ ਤੇ ਫਲਾਂ ਵਾਲੇ ਬੂਟੇ ਵਿਤਰਿਤ ਕੀਤੇ ਜਾਣਗੇ । ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਕਿਹਾ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਪਿਛਲੇ ਅੱਠ ਸਾਲਾਂ ਤੋਂ ਹਰ ਸਾਲ ਅਲੱਗ ਅਲੱਗ ਸਕੂਲਾਂ ਚ ਜਾ ਕੇ ਬੱਚਿਆਂ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਨਾ ਚਲਾ ਕੇ ਵਾਤਾਵਰਨ ਨੂੰ ਸੰਭਾਲਣ ਅਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰਦੀ ਆਈ ਹੈ , ਜਿਸ ਦੇ ਸਾਨੂੰ ਸਾਕਾਰਾਤਮਿਕ ਨਤੀਜੇ ਵੀ ਦੇਖਣ ਨੂੰ ਮਿਲੇ ਹਨ । ਇਸ ਮੌਕੇ ਮਾਸਟਰ ਪਰਜਿੰਦਾਰ ਸਿੰਘ ਨੇ ਕਿਹਾ ਕਿ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ, ਇਸ ਨੇਕ ਕਾਰਜ ਵਲੀ ਸਾਡੇ ਸਕੂਲ ਸਟਾਫ ਵਲੋ ਪੂਰਨ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਮੈਡਮ ਰਮਨਦੀਪ ਕੌਰ, ਮੈਡਮ ਸੁਨੀਤਾ ਦੇਵੀ, ਸ. ਪਰਜਿੰਦਰ ਸਿੰਘ , ਕੁਲਦੀਪ ਸਿੰਘ, ਇੰਦਰਜੀਤ ਸਿੰਘ ਆਦਿ ਹਾਜਿਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਸਪਾ ਦੀ ‘ਤਖਤ ਬਦਲ ਦਿਓ-ਤਾਜ ਬਦਲ ਦਿਓ’ ਮਹਾਰੈਲੀ ’ਚ ਲੋਕਾਂ ਦਾ ਹੜ੍ਹ ਆਇਆ
Next articleਹੁਸ਼ਿਆਰਪੁਰ ‘ਚ 298 ਕਰੋੜ ਦੀ ਲਾਗਤ ਨਾਲ ਬਿਜਲੀ ਪ੍ਰਣਾਲੀ ਮਜ਼ਬੂਤ ਕਰਨ ਵੱਲ ਵੱਡਾ ਕਦਮ