HOME ਪਿੰਡ ਆਲੂਵਾਲ, ਤੈਂਗੜਪੁਰ ਅਤੇ ਚਰਾਣ ਵਿਖੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ...

ਪਿੰਡ ਆਲੂਵਾਲ, ਤੈਂਗੜਪੁਰ ਅਤੇ ਚਰਾਣ ਵਿਖੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

3
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਮ ਕਲਸਟਰ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਟੀਮ ਵੱਲੋਂ ਪਿੰਡ ਆਲੂਵਾਲ, ਤੈਂਗੜਪੁਰ ਅਤੇ ਚਰਾਣ ਵਿਖੇ ਲੋਕਾਂ ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ| ਟੀਮ ਵਿੱਚ ਸ਼ਾਮਲ ਸੂਪਰੀਆ ਠਾਕੁਰ ਜਿਲਾ ਮਿਸ਼ਨ ਕੋਆਰਡੀਨੇਟਰ, ਨਰੇਸ਼ ਕੁਮਾਰ ਚਾਇਲਡ ਲਾਈਨ ਸੁਪਰਵਾਈਜ਼ਰ ਅਤੇ ਕਾਜਲ ਡਾਟਾ ਐਂਟਰੀ ਆਪਰੇਟਰ ਵੱਲੋਂ ਸਰਪੰਚ ਅਤੇ ਪੰਚ ਕੋਲੋਂ ਪਿੰਡ ਦੇ ਗੁਰੂਘਰ ਵਿੱਚ ਅਨਾਊਂਸਮੈਂਟ ਕਰਵਾ ਕੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਨੇਹਾ ਦਿੱਤਾ ਗਿਆ। ਜਾਗਰੂਕਤਾ ਕੈਂਪ ਦੌਰਾਨ ਪਿੰਡ ਦੇ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। ਟੀਮ ਵਲੋਂ ਕਿਸਾਨਾਂ ਨੂੰ ਵਾਤਾਵਰਣ ਦੀ ਮਹੱਤਤਾ ਬਾਰ ਦੱਸਿਆ ਜਾਗਰੂਕ ਕੀਤਾ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਚੀਜ਼ਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਸਿਫਰ ਮਿਥਿਆ ਗਿਆ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਇਸ ਮੌਕੇ ਪਿੰਡਾਂ ਦੇ ਵਸਨੀਕ, ਸਰਪੰਚ, ਲੰਬੜਦਾਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੁੰਬਈ ਪੁਲਿਸ ਨੇ ਆਪਣੀ ਪਕੜ ਮਜ਼ਬੂਤ ​​ਕੀਤੀ, ਜ਼ੀਸ਼ਾਨ ਸਿੱਦੀਕੀ ਅਤੇ ਕ੍ਰਿਕਟਰ ਰਿੰਕੂ ਸਿੰਘ ਨੂੰ ਧਮਕੀ ਦੇਣ ਦੇ ਦੋਸ਼ੀ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ
Next articleਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ: ਜਗਦੀਪ ਸਿੰਘ