
ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਯਾਦ ਕਰਦਿਆਂ ਐਸ.ਡੀ. ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਪ੍ਰਧਾਨਗੀ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਮੈਡਮ ਕਸ਼ਮੀਰ ਕੌਰ ਦੀ ਦੇਖਰੇਖ ਵਿਚ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦਰਸ਼ਨ ‘ਤੇ ਚਾਨਣਾ ਪਾਇਆ ਗਿਆ ਅਤੇ ਨੌਜਵਾਨ ਪੀੜੀ ਨੂੰ ਗੁਰੂ ਜੀ ਵੱਲੋਂ ਦਿਖਾਏ ਗਏ ਰਸਤੇ ‘ਤੇ ਚਲਣ ਲਈ ਉਤਸਾਹਿਤ ਕੀਤਾ ਗਿਆ । ਵਿਦਿਆਰਥਣਾਂ ਨੂੰ ਵੱਡਮੁੱਲੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਗੁਰੂ ਜੀ ਦੀ ਸ਼ਹੀਦੀ ਨੇ ਮਾਨਵ ਜਾਤੀ ਨੂੰ ਇੱਕ ਸੰਦੇਸ਼ ਦਿੱਤਾ, ਕਿ ਜੇ ਡਰਨ ਵਾਲਾ ਕਾਇਰ ਹੈ ਤੇ ਡਰੋਣ ਵਾਲਾ ਜਾਲਮ ਹੈ, ਇਸ ਲਈ ਨਾ ਕਿਸੇ ਤੋਂ ਡਰੋ ਤੇ ਨਾ ਹੀ ਕਿਸੇ ਨੂੰ ਡਰਾਓ l ਗੁਰੂ ਜੀ ਨੇ ਆਪਣਾ ਪੂਰਾ ਜੀਵਨ ਮਨੁੱਖਤਾ ਦੇ ਕਲਿਆਣ ਲਈ ਸਮਰਪਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਸ਼ਿਰਕਤ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

