ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਆਮ ਆਦਮੀ ਪਾਰਟੀ ਪੰਜਾਬ ਵਲੋਂ ਨਕੋਦਰ ਹਲਕੇ ਦੇ ਨਿਯੁਕਤ ਕੀਤੇ ਹਲਕਾ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਵੇਦ ਪ੍ਰਕਾਸ਼ ਸਿੱਧਮ ਦਾ ਅੱਜ ਹਲਕਾ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਆਪਣੇ ਦਫਤਰ ਵਿਖੇ ਬੁਲਾ ਕੇ ਉਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ
ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਨਿਯੁਕਤ ਦੋਵੇਂ ਹੀ ਸਾਥੀ ਸ਼ੁਰੂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਜਿਨਾਂ ਨੇ ਪਾਰਟੀ ਦੀ ਚੜਦੀਕਲਾ ਅਤੇ ਸਰਕਾਰ ਬਣਾਉਣ ਲਈ ਦਿਨ ਰਾਤ ਅਥਾਹ ਮਿਹਨਤ ਕੀਤੀ ਹੈ। ਅਤੇ ਅੱਜ ਵੀ ਪਾਰਟੀ ਲਈ ਬਿਨਾਂ ਕਿਸੇ ਲਾਲਚ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਇਹ ਨਿਯੁਕਤੀ ਕਰਨ ਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵ ਤੋਂ ਨਿਯੁਕਤ ਹਲਕਾ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਵੇਦ ਪ੍ਰਕਾਸ਼ ਸਿੱਧਮ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ, ਜਸਵੀਰ ਸਿੰਘ ਧੰਜਲ ਡਾਇਰੈਕਟਰ, ਲਖਵੀਰ ਸਿੰਘ ਸੀਰ ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ, ਕਰਨੈਲ ਰਾਮ ਬਾਲੂ ਚੇਅਰਮੈਨ ਮਾਰਕੀਟ ਕਮੇਟੀ ਨਕੋਦਰ,ਰਾਜਾ ਮਿਸਰ ਸੀਨੀਅਰ ਆਪ ਆਗੂ ਅਤੇ ਕੌਂਸਲਰ ਨੂਰਮਹਿਲ, ਸੁਖਵਿੰਦਰ ਗਡਵਾਲ, ਪ੍ਰੇਮ ਕੁਮਾਰ ਰਾਜੂ ਕੋਆਰਡੀਨੇਟਰ ਐਸ਼ ਸੀ ਵਿੰਗ ਨਕੋਦਰ, ਗੁਰਪ੍ਰੀਤ ਸਿੰਘ ਰੰਧਾਵਾ ਮੀਡੀਆ ਕੋਆਰਡੀਨੇਟਰ ਨਕੋਦਰ, ਵੈਦ ਪ੍ਰਕਾਸ਼ ਸਿੱਧਮ ਵਾਈਸ ਕੋਆਰਡੀਨੇਟਰ ਨਕੋਦਰ ਮੌਕੇ ਤੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



