HOME ਕੁਦਰਤੀ ਸੋਮਿਆਂ ਦੀ ਸੰਭਾਲ ਕਰਕੇ ਖੇਤੀ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ...

ਕੁਦਰਤੀ ਸੋਮਿਆਂ ਦੀ ਸੰਭਾਲ ਕਰਕੇ ਖੇਤੀ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ – ਸੰਤੋਸ਼ ਕਟਾਰੀਆ

ਬਲਾਚੌਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਨੇੜਲੇ ਪਿੰਡ ਕਰਾਵਰ ਵਿਖੇ ਲਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਅਤੇ ਸਾਂਭ ਨੂੰ ਯਕੀਨੀ ਬਣਾਕੇ ਖੇਤੀ ਕਰਨਾ ਅਜੋਕੇ ਸਮੇਂ ਦੀ ਮੁੱਖ ਮੰਗ ਹੈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਦੀ ਵਿਭਾਗ ਤੱਕ ਸੁਖਾਲੀ ਪਹੁੰਚ ਬੇਹੱਦ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਨਾਲ ਦੀ ਨਾਲ ਲੋੜੀਂਦੀਆਂ ਜਾਣਕਾਰੀਆਂ ਹਾਸਲ ਹੋ ਸਕਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੇ ਬੀਜ,ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ॥ ਉਨ੍ਹਾਂ ਕਿਹਾ ਕਿ ਸਰਕਾਰ ਦੀ ਸਕੀਮ ‘ਪਾਣੀ ਬਚਾਓ ਪੈਸਾ ਬਚਾਓ’ ਤਹਿਤ ਵੱਧ ਤੋਂ ਵੱਧ ਕਿਸਾਨ ਧਰਤੀ ਹੇਠਲਾ ਪਾਣੀ ਬਚਾਉਣ ਨਾਲ ਚੰਗਾ ਮੁਨਾਫਾ ਵੀ ਕਮਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੀਆਂ ਫਸਲਾਂ ਲਈ ਮਿਆਰੀ ਬੀਜਾਂ ਦੀਆ ਵੱਖ-ਵੱਖ ਕਿਸਮਾਂ ਦਾ ਕਿਸਾਨਾਂ ਲਈ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ/ਖਾਦਾਂ/ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਿਲ ਚੈਕਿੰਗ ਮੁਹਿੰਮ ਵੀ ਚਲਾਈ ਜਾਵੇਗੀ।ਉਨ੍ਹਾਂ ਵਲੋਂ ਖੇਤੀਬਾੜੀ ਵਿਭਾਗ ਅਤੇ ਸਹਿਯੋਗੀ ਮਹਿਕਮਿਆਂ ਅਤੇ ਸੈਲਫ ਹੈਲਪ ਗੁਰੱਪਾਂ ਵਲੋਂ ਲਾਈਆਂ ਪ੍ਰਦਰਸ਼ਨੀਆਂ ਵੀ ਦੇਖੀਆਂ ਗਈਆਂ । ਐੱਸ.ਡੀ.ਐੱਮ. ਕ੍ਰਿਤਿਕਾ ਗੋਇਲ ਨੇ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਗਵਾਈ ਅਤੇ ਕਿਸਾਨ ਮੇਲੇ ਵਿੱਚ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦੇਖਦਿਆਂ ਕਿਸਾਨਾਂ ਅਤੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਖੇਡਾਂ ਵਿੱਚ ਪੰਜਾਬ ਸਭ ਤੋਂ ਉਤਮ ਸੂਬਾ ਬਣੇਗਾ – ਵਾਈਸ ਚੇਅਰਮੈਨ ਕੁਲਜੀਤ ਸਰਹਾਲ
Next articleਬਲਾਚੋਰ ‘ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ 9 ਸਕੂਲੀ ਬਸਾਂ ਦੇ ਕੱਟੇ ਚਲਾਨ