HOME ਮਿਡਲ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਤੇ ਆ ਰਹੀ ਹੋਰ ਮੁਸ਼ਕਿਲਾਂ ਸਬੰਧੀ...

ਮਿਡਲ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਤੇ ਆ ਰਹੀ ਹੋਰ ਮੁਸ਼ਕਿਲਾਂ ਸਬੰਧੀ ਅਧਿਆਪਕ ਆਗੂਆਂ ਦੀ ਮੀਟਿੰਗ ਆਯੋਜਿਤ

ਮਿਡਲ ਸਕੂਲਾਂ ਵਿੱਚ ਵਿਸ਼ੇ ਵਾਰ ਅਧਿਆਪਕਾਂ ਦਾ ਪ੍ਰਬੰਧ ਕਰੇ ਵਿਭਾਗ -ਮੱਲ੍ਹੀ, ਕੋਹਲੀ, ਸ਼ਰਮਾ 

ਕਪੂਰਥਲਾ,  (ਸਮਾਜ ਵੀਕਲੀ)   ( ਵਿਸ਼ੇਸ਼ ਪ੍ਰਤੀਨਿਧ )- ਗੌਰਮਿੰਟ ਟੀਚਰ ਯੂਨੀਅਨ ਮਾਸਟਰ ਕੇਡਰ ਯੂਨੀਅਨ ਡੈਮੋਕਰੇਟਿਕ ਟੀਚਰ ਯੂਨੀਅਨ ਦੇ ਆਗੂਆਂ ਦੀ ਇੱਕ ਅਹਿਮ ਤੇ ਸਾਂਝੀ ਮੀਟਿੰਗ ਤਰਮਿੰਦਰ ਸਿੰਘ ਮੱਲ੍ਹੀ (ਜੀ ਟੀ ਯੂ ਆਗੂ),ਨਰੇਸ਼ ਕੋਹਲੀ (ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ),ਰੋਹਿਤ ਸ਼ਰਮਾ (ਬਲਾਕ ਪ੍ਰਧਾਨ ਡੀ ਟੀ ਐੱਫ), ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਮਿਡਲ ਸਕੂਲਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਰਕਾਰੀ ਮਿਡਲ ਸਕੂਲਾਂ ਦੀ ਤਰਾਸਦੀ ਨੂੰ ਪੰਜਾਬ ਸਰਕਾਰ ਦੇ ਵਿਭਾਗ ਦੇ ਸਾਹਮਣੇ ਪੇਸ਼ ਕਰਦਿਆਂ ਹੋਇਆਂ ਉਕਤ ਆਗੂਆਂ ਨੇ ਕਿਹਾ ਕਿ ਮਿਡਲ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਸਕੂਲਾਂ ਵਿੱਚ ਵਿਸ਼ਾ ਵਾਰ ਤੇ ਜਮਾਤਵਾਰ ਅਧਿਆਪਕਾਂ ਦੀ ਭਰਤੀ ਕਰੇ। ਉਹਨਾਂ ਅਧਿਕਾਰੀਆਂ ਨੂੰ ਮਿਡਲ ਸਕੂਲਾਂ ਵਿੱਚ ਪੜ੍ਹ ਰਹੀਆਂ ਛੇਵੀਂ ਤੋਂ ਅੱਠਵੀਂ ਤੱਕ ਤਿੰਨ ਜਮਾਤਾਂ ਤੇ ਹਰੇਕ ਜਮਾਤ ਦੇ ਛੇ ਛੇ ਮੁੱਖ ਵਿਸ਼ੇ ਵੀ ਧਿਆਨ ਵਿੱਚ ਰੱਖਣੇ ਚਾਹੀਦੇ ਹਨ ਤਾਂ ਕਿ ਮਿਡਲ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ । ਆਗੂਆਂ ਨੇ ਪੰਜਾਬ ਸਰਕਾਰ ਤੇ ਵਿਭਾਗ ਤੋਂ ਮਿਡਲ ਸਕੂਲਾਂ ਵਿੱਚ ਸਫਾਈ ਕਰਮਚਾਰੀ, ਹੈਡ ਮਾਸਟਰ ਦੀ ਪੱਕੀ ਪੋਸਟ ਇਹ ਦਿਨ ਲਈ ਕੰਪਿਊਟਰ ਅਧਿਆਪਕ ਦੇਣ ਦੀ ਵੀ ਮੰਗ ਕੀਤੀ। ਇਸ ਮੀਟਿੰਗ ਵਿੱਚ ਵਿਜੇ ਤਲਵੰਡੀ ਮਹਿਮਾ, ਸੰਦੀਪ, ਬਲਵਿੰਦਰ ਸਿੰਘ ਫੈਜ਼ਾਲਾਬਾਦ, ਅਵਤਾਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਲੀਵੁੱਡ ਤੋਂ ਬੁਰੀ ਖ਼ਬਰ: 350 ਤੋਂ ਵੱਧ ਫਿਲਮਾਂ ਵਿੱਚ ਆਪਣਾ ਜਾਦੂ ਬਿਖੇਰਨ ਵਾਲੇ ਇਸ ਮਸ਼ਹੂਰ ਕਾਮੇਡੀਅਨ ਦਾ ਦੇਹਾਂਤ ਹੋ ਗਿਆ ਹੈ।
Next articleਬਾਲ ਕਹਾਣੀ – ਗਿਲਹਰੀ ਦਾ ਜਨਮਦਿਨ