
ਦੋਆਬਾ ਸਵੀਟਸ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦੀਵਾਲੀ ਮੌਕੇ ਮਠਿਆਈ ਵੰਡੀ ਗਈ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) ਬੀਤੇ ਦਿਨਾਂ ਦੌਰਾਨ ਆਏ ਹੜ੍ਹਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਭਾਰੀ ਨੁਕਸਾਨ ਹੋਇਆ ਸੀ। ਜਿਸ ਦੇ ਚਲਦਿਆਂ ਦੁਨੀਆਂ ਭਰ ਵਿੱਚ ਵਸਦੇ ਦਾਨੀ ਸੱਜਣਾਂ ਵੱਲੋਂ ਵੀ ਦਿਲ ਖੋਲ ਕੇ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਗਈ ਸੀ। ਇਸੇ ਦੌਰਾਨ ਅਮਰੀਕਾ ਵੱਸਦੇ ਅਮਰਜੀਤ ਸਿੰਘ ਜੱਜ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜਦਿਆਂ ਇਕ ਲੱਖ ਰੁਪਏ ਭੇਜੇ ਸਨ । ਜਿਸ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਆਪਣੇ ਹੱਥੀ ਵੰਡਿਆ ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਅਮਰਜੀਤ ਸਿੰਘ ਜੱਜ ਹਮੇਸ਼ਾ ਹੀ ਲੋੜਵੰਦਾਂ ਦੀ ਸਹਾਇਤਾ ਕਰਦੇ ਰਹਿੰਦੇ ਹਨ । ਜਦੋਂ ਉਨ੍ਹਾਂ ਨੂੰ ਮੰਡ ਖੇਤਰ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ ਤਾਂ ਉਨ੍ਹਾਂ ਨੇ ਤੁਰੰਤ ਇਹ ਪੈਸੇ ਭੇਜੇ ਹਨ। ਉਹਨਾਂ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਰੁੜ ਗਏ ਹਨ ਅਤੇ ਜ਼ਮੀਨਾਂ ਖਰਾਬ ਹੋ ਚੁੱਕੀਆਂ ਹਨ। ਉਹਨਾਂ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤ ਕਿਸਾਨਾਂ ਦੀ ਦਿਲ ਖੋਲ ਕੇ ਮਦਦ ਕੀਤੀ ਹੈ। ਜਿਸਦਾ ਅਸੀਂ ਧੰਨਵਾਦ ਕਰਦੇ ਹਾਂ।ਉਹਨਾਂ ਨੇ ਕਿਹਾ ਕਿ ਅਮਰੀਕਾ ਨਿਵਾਸੀ ਅਮਰਜੀਤ ਸਿੰਘ ਜੱਜ ਨੇ ਵੀ ਵਿਸ਼ਵਾਸ ਦਿਵਾਇਆ ਹੈ, ਕਿ ਉਹ ਭਵਿੱਖ ਵਿੱਚ ਵੀ ਹੋਰ ਮਦਦ ਕਰਨਗੇ। ਉਹਨਾਂ ਨੇ ਕਿਹਾ ਕਿ ਇਸ ਮੁਸੀਬਤ ਦੇ ਸਮੇਂ ਵਿੱਚ ਪ੍ਰਵਾਸੀ ਭਾਰਤੀਆਂ ਨੇ ਬਹੁਤ ਵੱਡਾ ਸਾਥ ਦਿੱਤਾ ਹੈ । ਜਿਸ ਨਾਲ ਹੜ੍ਹ ਪੀੜਤਾਂ ਨੂੰ ਕੁਝ ਧਰਵਾਸ ਮਿਲ਼ ਸਕਿਆ ਹੈ।ਇਸ ਮੌਕੇ ਉਨ੍ਹਾਂ ਨੇ ਅਮਰਜੀਤ ਸਿੰਘ ਜੱਜ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਦੁਆਬਾ ਸਵੀਟਸ ਸੁਲਤਾਨਪੁਰ ਲੋਧੀ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਹੋਇਆਂ ਨੂੰ ਮਠਿਆਈਆਂ ਦੇ ਡੱਬੇ ਦਿੱਤੇ।ਇਸ ਮੌਕੇ ਗੁਰਮੇਲ ਸਿੰਘ ਨਾਨਕਪੁਰ, ਅਰੁਣਦੀਪ ਸਿੰਘ ਸੈਦਪੁਰ ਸਤਨਾਮ ਸਿੰਘ ਰਾਮੇ, ਦਰਬਾਰਾ ਸਿੰਘ ਵਿਰਦੀ, ਸੁਖਵਿੰਦਰ ਸਿੰਘ ਨਾਨਕਪੁਰ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


