ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ)– 27 ਅਕਤੂਬਰ 2025- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਅਤੇ ਅਕਾਦਮਿਕ ਸਪੋਰਟ ਗਰੁੱਪ ਦੇ ਡੀਆਰਸੀ ਗੁਰਮੇਲ ਸਿੰਘ ਸਾਗੂ ਜੀ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਵਿਖੇ ਸਕੂਲ ਦੇ ਹੈਡਮਾਸਟਰ ਕੁਲਵੀਰ ਸਿੰਘ ਜੀ ਦੀ ਅਗਵਾਈ ਵਿੱਚ ਗਣਿਤ ਤੇ ਸਾਇੰਸ ਵਿਸ਼ੇ ਦਾ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਸਕੂਲ ਦੇ ਗਣਿਤ ਅਧਿਆਪਕਾਂ ਪੂਜਾ ਰਾਣੀ, ਅਮਨਦੀਪ ਕੌਰ ਅਤੇ ਸਾਇੰਸ ਮਿਸਟ੍ਰੈਸ ਰਜਨੀ ਰਾਣੀ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਮਾਡਲ ਅਤੇ ਗਤੀਵਿਧੀਆਂ ਪੇਸ਼ ਕਰਨ ਲਈ ਉਤਸਾਹਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਸਮਾਜਿਕ ਸਿੱਖਿਆ ਅਤੇ ਅੰਗ੍ਰੇਜ਼ੀ ਦੀਆਂ ਗਤੀਵਿਧੀਆਂ ਨੂੰ ਮਾਡਲਾਂ ਦੇ ਰੂਪ ਵਿੱਚ ਪੇਸ਼ ਕੀਤਾ। ਇਸ ਸਮੇਂ ਬੀਆਰਸੀ ਸ੍ਰੀ ਰਾਜਿੰਦਰ ਮੋਹਨ ਵੀ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਗਿਆਨ ਚਿਰ ਸਥਾਈ ਹੋ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



