ਗੜ੍ਹਸ਼ੰਕਰ (ਸਮਾਜ ਵੀਕਲੀ) (ਪੱਤਰ ਪ੍ਰੇਰਕ ) ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਗੜ੍ਹਸ਼ੰਕਰ ਦੀ ਡਿਵੀਜ਼ਨ ਦੇ ਬਹਾਰ ਰੋਸ ਮਾਰਚ ਕਰਨ ਉਪਰੰਤ ਆਊਟ ਸੋਰਸਡ ਠੇਕਾ ਕਾਮਿਆਂ ਨੇ ਡਿਵੀਜ਼ਨ ਪੱਧਰੀ ਧਰਨਾ ਦਿੱਤਾ। ਇਸ ਧਰਨੇ ਨੂੰ ਸੰਬੋਧਨ ਕਰਦਿਆ ਡਿਵੀਜ਼ਨ ਪ੍ਰਧਾਨ ਲਖਵੀਰ ਸਿੰਘ ਅਤੇ ਅਮਰਵੀਰ ਸਿੰਘ ਸਮੇਤ ਆਗੂਆਂ ਨੇ ਵਿਚਾਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਣ ਦੇ ਤੇਜ਼ ਕੀਤੇ ਦੇ ਹਮਲਿਆਂ, ਪਾਵਰ ਕਾਮ ਦੀਆਂ ਜਾਇਦਾਦਾਂ – ਬਿਲਡਿੰਗਾਂ ਵੇਚਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ 2025 ਬਿਜਲੀ ਸੋਧ ਬਿੱਲ ਖਰੜੇ ਨੂੰ ਰੱਦ ਕਰਨ ਦੀ ਮੰਗ ਕੀਤੀ | ਇਨ੍ਹਾਂ ਕਿਹਾ ਕਿ ਲੇਬਰ ਕਾਨਫ਼ਰੰਸ ਤਹਿਤ ਤਨਖਾਹ ਜਾਰੀ ਕਰਨ, ਬਿਜਲੀ ਮਹਿਕਮੇ ਵਿੱਚੋਂ ਖ਼ਤਮ ਕੀਤੀਆਂ ਪੋਸਟਾਂ ਨੂੰ ਦੁਬਾਰਾ ਭਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਪਾਵਰ ਕਾਮ ਵਿਭਾਗ ਦੇ ਦੁਰ-ਪ੍ਰਬੰਧ ਤੇ ਕੰਮ ਦੌਰਾਨ ਸੇਫ਼ਟੀ ਕਿੱਟਾਂ , ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਬਿਜਲੀ ਦਾ ਕਰੰਟ ਲੱਗਣ ਕਾਰਨ ਹੁਣ ਤੱਕ 400 ਤੋਂ ਵੱਧ ਕਾਮੇ ਮੌਤ ਦੇ ਮੂੰਹ ਜਾ ਪਏ ਹਨ, ਸੈਂਕੜੇ ਕਾਮੇ ਅਪੰਗ ਹੋਏ ਪਏ ਹਨ। ਜਿਨਾ ਦੇ ਵਾਰਿਸਾਂ ਨੂੰ ਨੌਕਰੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਸੰਘਰਸ਼ ਦੌਰਾਨ ਹਾਸਿਲ ਕੀਤਾ ਮੁਆਵਜ਼ਾ ਅਤੇ ਨੌਕਰੀਆਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਇਨ੍ਹਾਂ ਕਿਹਾ ਕਿ ਘਾਤਕ ਤੇ ਗੈਰ-ਘਾਤਕ ਹਾਦਸਿਆਂ ਦੇ ਸ਼ਿਕਾਰ ਠੇਕਾ ਕਾਮਿਆਂ ਦੀਆਂ ਲਿਸਟਾਂ ਵਿਭਾਗ ਦੇ ਅਧਿਕਾਰੀਆਂ ਨੂੰ ਦੇਣ ਦੇ ਬਾਵਜੂਦ ਇਸਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਸਮੇਂ ਬੁਲਾਰਿਆਂ ਨੇ ਚੋਣਾਂ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਠੇਕਾ ਪ੍ਰਥਾ ਨੂੰ ਖ਼ਤਮ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਾਰਿਆਂ ਤੇ ਵਾਅਦਿਆਂ ਖਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ। ਇਸੇ ਕਰਕੇ ਪਾਵਰ ਕਾਮ ਦੇ ਠੇਕਾ ਕਾਮਿਆਂ ਨੂੰ ਆਪਣੇ ਪ੍ਰੀਵਾਰਾਂ ਤੇ ਬੱਚਿਆਂ ਸਮੇਤ ਜਿੱਥੇ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ, ਪੱਕੀ ਪੈਨਸ਼ਨ ,ਅਤੇ ਕਾਨੂੰਨ ਮੁਤਾਬਕ ਮਿਲਣ ਯੋਗ ਮੁਆਵਜ਼ੇ ਦੀ ਗਾਰੰਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਬੁਲਾਰਿਆਂ ਵਲੋਂ ਸਥਾਨਕ ਜ਼ਿਮਨੀ ਚੋਣ ਜਿੱਤਣ ਮਗਰੋਂ ਬਿਜਲੀ ਮੰਤਰੀ ਬਣੇ ਸੰਜੀਵ ਅਰੋੜਾ ਵਲੋਂ ਵੀ ਮੁਲਾਜਮ ਮਸਲੇ ਹੱਲ ਕਰਨ ਦੀ ਬਜਾਇ ਸਾਡਾ ਰੁਜ਼ਗਾਰ ਖੋਹਣ ਲਈ ਬਿਜਲੀ ਬੋਰਡ ਦੀ ਜਾਇਦਾਦਾਂ ਵੇਚਣ , ਚਿੱਪ ਵਾਲੇ ਮੀਟਰ ਲਾਉਣ ਤੇ ਨਿੱਜੀਕਰਨ ਦੇ ਹਮਲੇ ਤੇਜ਼ ਕਰ ਦਿੱਤੇ ਹਨ। ਅੰਤ ‘ਚ ਬੁਲਾਰਿਆਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਵਲੋਂ 33 ਵਾਰ ਮੀਟਿੰਗਾਂ ਦੇ ਵਾਰ ਵਾਰ ਭੱਜਣ ਦੇ ਰੋਸ ਵਜੋਂ ਤੇ ਮੋਰਚੇ ਦੇ ਮੰਗ-ਪੱਤਰ ‘ਚ ਦਰਜ ਮੰਗਾਂ ‘ਤੇ 9 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਹਲਕੇ ‘ਚ ਝੰਡਾ ਮਾਰਚ ਕਰਨ ਦੇ ਫੈਂਸਲੇ ਨੂੰ ਲਾਗੂ ਕਰਨ ਅਤੇ ਬਿਜਲੀ ਖੇਤਰ ਵਿੱਚ ਕੰਮ ਕਰਦੇ ਰੈਗੂਲਰ, ਆਊਟਸੋਰਸਡ ਅਤੇ ਪੈਨਸ਼ਨਰ ਸਾਥੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ| ਬਿਜਲੀ ਮੰਤਰੀ ਅਤੇ ਪਾਵਰਕਾਮ ਮਨੇਜਮੈਂਟ ਵਲੋਂ ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਨਵੀਂ ਅਤੇ ਪੱਕੀ ਭਰਤੀ ਕਰਨ ਦੀ ਥਾਂ, ਠੇਕੇ ’ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਕਰਨ ਦੇ ਹੋਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ । ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਅਤੇ ਪਾਵਰਕੋਮ ਬੋਰਡ ਮੈਨੇਜਮੈਂਟ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲਿਆ ਜਿਸ ਵਿੱਚ ਪਾਵਰਕੌਮ ਬੋਰਡ ਮੈਨੇਜਮੈਂਟ ਵੱਲੋਂ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਦਾ ਅਜੰਡਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਪਰ ਪੰਜਾਬ ਦੀ ਸਰਕਾਰ ਉਸ ਏਜੰਡੇ ਨੂੰ ਹਲੇ ਤੱਕ ਲਾਗੂ ਨਹੀਂ ਕੀਤਾ ਗਿਆ ਠੇਕਾ ਕਾਮਿਆਂ ਨੇ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਗਈ |ਅਖੀਰ ਵਿੱਚ ਗਲਬਾਤ ਕਰਦਿਆ ਇਨ੍ਹਾ ਕਿਹਾ ਕਿ ਲੜਕੀਆਂ ਉਤੇ ਝੂਠੇ ਕੇਸ ਪਾ ਕੇ ਨੌਕਰੀ ਤੋਂ ਕੱਢਣ ਦੀ ਜ਼ੋਰਦਾਰ ਨਿਖੇਦੀ ਕਰਦੇ ਹੋਏ ਮੰਗ ਕੀਤੀ ਕਿ ਝੂਠੇ ਕੇਸ ਰੱਦ ਕਰਨ ਸਮੇਤ ਲੜਕੀਆਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



