ਭੀਖੀ, (ਸਮਾਜ ਵੀਕਲੀ) (ਕਮਲ ਜਿੰਦਲ) ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਕੋਰਸ ਪੀ ਜੀ ਡੀ ਸੀ ਏ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਰਨ ਹੁੱਡਾ ਨੇ 417 ਅੰਕਾਂ ਨਾਲ ਪਹਿਲਾ, ਦੀਆ ਰਾਣੀ ਅਤੇ ਪ੍ਰਿਆ ਨੇ 415 ਅੰਕਾਂ ਨਾਲ ਦੂਜਾ, ਜਸਵੀਰ ਕੌਰ,ਅਮਨਦੀਪ ਕੌਰ ਅਤੇ ਪਿੰਕੀ ਕੌਰ ਨੇ 408 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਐਮ .ਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਮ ਇਲਾਕੇ ਦੀਆਂ ਨਾਮਵਰ ਸੰਸਥਾਵਾਂ ਵਿੱਚ ਆਉਂਦਾ ਹੈ। ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਕਾਲਜ ਦਾ ਨਤੀਜਾ ਹਰ ਸਾਲ ਸੌ ਫ਼ੀਸਦੀ ਆਉਂਦਾ ਹੈ ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ ਨਵਦੀਪ ਕੌਰ,ਪ੍ਰੋ ਅਮਨਦੀਪ ਕੌਰ,ਪ੍ਰੋ ਅਵਤਾਰ ਸਿੰਘ ,ਪ੍ਰੋ ਜਸਵਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



