HOME ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ...

ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਤੇ ਸਕੂਲ ਦਾ ਨਿਰੀਖਣ

1
 ਵਰਕਸ਼ਾਪ ਦੇ ਨਾਲ ਨਾਲ ਬਾਲ ਸਭਾ ਦੌਰਾਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਜਾਂਚਿਆ 
ਕਪੂਰਥਲਾ,  (ਸਮਾਜ ਵੀਕਲੀ)   ( ਵਿਸ਼ੇਸ਼ ਪ੍ਰਤੀਨਿਧ)– ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਜਮਾਤਾਂ ਤੱਕ ਦੀ ਸਿੱਖਿਆ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ਼ ਨਾਲ ਲਗਾਏ ਜਾ ਰਹੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਦੌਰਾਨ ਬੀ ਆਰ ਸੀ ਕਪੂਰਥਲਾ-1 ਵਿੱਚ ਪ੍ਰੀ ਪ੍ਰਾਇਮਰੀ ਵਰਕਸ਼ਾਪ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਮਮਤਾ ਬਜਾਜ ਦੁਆਰਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬਲਾਕ ਕੋਆਰਡੀਨੇਟਰ ਤੇ ਰਿਸੋਰਸ ਪਰਸਨ ਨੂੰ ਬਲਾਕ ਟ੍ਰੇਨਿੰਗ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਤੁਹਾਡੇ ਤੇ ਵਿਭਾਗ ਦੁਆਰਾ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਕਿ ਤੁਸੀਂ ਇਸ ਟ੍ਰੇਨਿੰਗ ਦੌਰਾਨ ਜੋ ਵੀ ਸਿਖੋਗੇ। ਉਸ ਨੂੰ ਬਲਾਕ ਦੀਆਂ ਟ੍ਰੇਨਿੰਗਾਂ ਵਿਚ ਪੂਰੀ ਤਰ੍ਹਾਂ ਪ੍ਰੀ ਪ੍ਰਾਇਮਰੀ ਅਧਿਆਪਕਾਂ ਤੇ ਸੈਂਟਰ ਹੈੱਡ ਤੱਕ ਪਹੁੰਚਦਾ ਕਰੋਗੇ। ਉਹਨਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਤੁਸੀਂ ਇਸ ਵਿਸ਼ਵਾਸ ਨੂੰ ਬਹਾਲ ਰੱਖੋਗੇ। ਇਸ ਦੌਰਾਨ ਉਨ੍ਹਾਂ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਸੀਨਪੁਰਾ ਬਲਾਕ ਕਪੂਰਥਲਾ-3 ਦਾ ਵੀ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬਾਲ ਸਭਾ ਵਿੱਚ ਬੱਚਿਆਂ ਤੋਂ ਕਰਵਾਈਆਂ ਜਾ ਰਹੀਆਂ ਐੱਫ ਐੱਲ ਐੱਨ ਦੀਆਂ ਗਤੀਵਿਧੀਆਂ ਨੂੰ ਵੀ ਜਾਂਚਿਆ।ਉਹਨਾਂ ਨੇ ਇਸ ਦੇ ਨਾਲ ਹੀ ਮਿਡ ਡੇ ਮੀਲ ਦੀ ਸਾਫ ਸਫਾਈ, ਖਾਣੇ ਦੀ ਗੁਣਵੱਤਾ ਤੇ ਕੁੱਕਾਂ ਦੀ ਸਫਾਈ ਦਾ ਵਿਸ਼ੇਸ਼ ਨਿਰੀਖਣ ਕੀਤਾ। ਉਹਨਾਂ ਸਮੂਹ ਅਧਿਆਪਕਾਂ ਨੂੰ ਬਦਲਦੇ ਮੀਨੂੰ ਅਨੁਸਾਰ ਹੀ ਖਾਣਾ ਬਣਾਉਣ ਦੀ ਖਾਸ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਦੀਆਂ ਡਾਇਰੀਆਂ, ਐੱਫ ਐੱਲ ਐੱਨ ਕਿੱਟ ਨਾਲ ਗਤੀਵਿਧੀਆਂ,ਪ੍ਰੀ  ਪ੍ਰਾਇਮਰੀ ਵਟਸ ਐੱਪ ਗਰੁੱਪ ਆਦਿ ਨੂੰ ਵੀ ਜਾਂਚਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ ਤੇ ਜ਼ਿਲ੍ਹਾ ਕੋਆਰਡੀਨੇਟਰ ਪ੍ਰਥਮ ਸੋਨਾਲੀ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੀ.ਐਸ.ਐਫ ਫਿਰੋਜ਼ਪੁਰ ਦੇ ਡੀ.ਆਈ.ਜੀ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਯੂਨਾਈਟਿਡ ਸਿੱਖਜ਼ ਵੱਲੋ ਚੱਲ ਰਹੇ ਕਾਰਜਾਂ ਦੀ ਕੀਤੀ ਸ਼ਲਾਘਾ
Next articleਆਤਮ ਵਿਸ਼ਵਾਸ ਦਾ ਵਿਗਿਆਨ