HOME ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

6

ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਕੀਤਾ ਜਾਵੇਗਾ ਰੂਪਮਾਨ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ 8 ਨਵੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇਕ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਇਸ ਸ਼ੋਅ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕਰੀਬ 45 ਮਿੰਟ ਦੇ ਇਸ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਬੈਰੀਕੇਡਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫਟੀ, ਪ੍ਰਚਾਰ, ਕੰਟਰੋਲ ਰੂਮ ਅਤੇ ਪੀਣ ਵਾਲੇ ਪਾਣੀ ਆਦਿ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਇਸ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਰਾਲੀ ਸਾੜਨ ਤੋਂ ਰੋਕਣ ਲਈ ਐਸ.ਡੀ.ਐਮ ਹੁਸ਼ਿਆਰਪੁਰ ਨੇ ਦਿੱਤੇ ਸਖ਼ਤ ਨਿਰਦੇਸ਼
Next article“ਜੇ ਜ਼ੋਹਰਾਨ ਮਮਦਾਨੀ ਨਿਊਯਾਰਕ ਦਾ ਮੇਅਰ ਬਣ ਜਾਂਦਾ ਹੈ…” ਚੋਣਾਂ ਤੋਂ ਠੀਕ ਪਹਿਲਾਂ ਟਰੰਪ ਨੇ ਸਖ਼ਤ ਚੇਤਾਵਨੀ ਦਿੱਤੀ