HOME ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਫੋਟੋ: ਕੀਰਤਨ ਦੀ ਸੇਵਾ ਨਿਭਾਉਂਦੇ ਹੋਏ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਪਹਿਲੀ ਪਾਤਸਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ-ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ ਅਤੇ ਭਾਈ ਜਸਪਾਲ ਸਿੰਘ ਰਾਗੀ ਜੱਥਾ ਗੁਰਦੁਆਰਾ ਭਾਈ ਰਾਮ ਸਿੰਘ ਜੀ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਅਤੇ ਉੱਪ ਚੇਅਰਮੈਨ ਕੌਂਸਲਰ ਸੋਹਣ ਸਿੰਘ ਗੋਗਾ ਨੇ ਕਿਹਾ ਕਿ ਅੱਜ ਦਾ ਇਹ ਪਵਿੱਤਰ ਦਿਹਾੜਾ ਭਗਤੀ, ਸੇਵਾ ਅਤੇ ਸਮਾਨਤਾ ਦਾ ਪ੍ਰਤੀਕ ਹੈ। ਜਿਸ ਦੇ ਜ਼ਰੀਏ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਸਿੱਖਿਆਵਾਂ ਨੂੰ ਯਾਦ ਕੀਤਾ ਜਾਂਦਾ ਹੈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਜੋਗਾ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਲਾਲੀ ਦਹੇਲਾ, ਹਰੀ ਸਿੰਘ, ਬਲਵੀਰ ਸਿੰਘ, ਕੁਲਜਿੰਦਰ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਬੀਬੀ ਮਨਜੀਤ ਕੌਰ, ਹਰਭਜਨ ਕੌਰ, ਸੁਰਜੀਤ ਕੌਰ ਵੀ ਗੁਰੂ ਘਰ ਨਤਮਸਤਕ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪੁਸ਼ਕਰ (ਰਾਜਸਥਾਨ) ਵਿਖੇ ਬਾਵਾ ਨੇ ਗੁਰਪੁਰਬ ‘ਤੇ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਭੇਂਟ ਕੀਤੀ*
Next articleਸਾਂਝੀ ਫੌਜੀ ਵਿਰਾਸਤ ਅਤੇ ਸ਼ਹੀਦ ਨਾਇਕਾਂ ਨੂੰ ਸਨਮਾਨਿਤ ਕਰਨ ਲਈ ਭਾਰਤ ਦਾ ਦੌਰਾ ਕਰੇਗਾ ਬਿ੍ਟਿਸ਼ ਫੌਜ ਦਾ ਵਫ਼ਦ