HOME ਸੂਚਨਾ ਕਮਿਸ਼ਨਰ ਸੰਧੂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਉੱਪਰ...

ਸੂਚਨਾ ਕਮਿਸ਼ਨਰ ਸੰਧੂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਉੱਪਰ ਫੋਟੋ ਕਿਤਾਬਚਾ ਜਾਰੀ

ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਭੇਟ ਕੀਤੀ ਕਾਪੀ 

ਸੁਲਤਾਨਪੁਰ ਲੋਧੀ ,  (ਸਮਾਜ ਵੀਕਲੀ)  (ਕੌੜਾ)-ਪੰਜਾਬ ਦੇ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਉੱਪਰ ਤਿਆਰ ਕੀਤਾ ਫੋਟੋ ਕਿਤਾਬਚਾ ਅੱਜ ਗੁਰਦੁਆਰਾ ਬੇਰ ਸਾਹਿਬ ਵਿਖੇ ਜਾਰੀ ਕੀਤਾ ਗਿਆ । ਉਨ੍ਹਾਂ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਉਪਰੰਤ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਹੋਰ ਪ੍ਰਬੰਧਕਾਂ ਨੂੰ ਬੇਰ ਸਾਹਿਬ ਉੇਪਰ ਤਿਆਰ ਕੀਤਾ ਫੋਟੋ ਕਿਤਾਬਚਾ ਜਾਰੀ ਕੀਤਾ । ਇਸ ਵਿਚ ਗੁਰੂ ਸਾਹਿਬ ਦੇ 556 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਚਿੱਤਰ , ਭੋਰਾ ਸਾਹਿਬ , ਪਵਿੱਤਰ ਬੇਰੀ ਆਦਿ ਦੇ ਚਿੱਤਰ ਸ਼ਾਮਿਲ ਕੀਤੇ ਗਏ ਹਨ ਜੋ ਕਿ ਦੂਰ ਦੁਰਾਡੇ ਸੰਗਤ ਲਈ ਜਾਣਕਾਰੀ ਦਾ ਸ੍ਰੋਤ ਹੋਣ ਦੇ ਨਾਲ ਨਾਲ ਨਵੀਂ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਨ ਵਿਚ ਵੱਡੀ ਭੂਮਿਕਾ ਨਿਭਾਵੇਗਾ । ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸੂਚਨਾ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ। ਸੂਚਨਾ ਕਮਿਸ਼ਨਰ ਵਲੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਵੀ ਨੁੰ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਉੇਪਰ ਤਿਆਰ ਕੀਤਾ ਫੋਟੋ ਕਿਤਾਬਚਾ ਭੇਟ ਕੀਤਾ ਗਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵੱਲੋਂ ਸਕੂਲ ਚ ਵਿਸ਼ਾਲ ਨਗਰ ਕੀਰਤਨ
Next articleਇੰਗਲੈਂਡ ਤੋਂ ਅਜੀਤ ਦੇ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਸਦਮਾ,ਚਾਚੇ ਦਾ ਦਿਹਾਂਤ