ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਦਿਹਾਤੀ ਮਜਦੂਰ ਸਭਾ ਵੱਲੋਂ ਬੇਜ਼ਮੀਨੇ ਸਾਧਨਹੀਨ ਪੇਂਡੂ ਕਿਰਤੀ ਪਰਿਵਾਰਾਂ ਦੀਆਂ ਭਖਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਸੰਬੰਧੀ ਇੱਕ ਮੰਗ ਪੱਧਰ ਸਹਾਇਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਭਾ ਦੇ ਜ਼ਿਲ੍ਹਾ ਜਨਰਲ ਸੈਕਟਰੀ ਮਲਕੀਤ ਸਿੰਘ, ਸਕੱਤਰ ਨਿਰਮਲ ਸਿੰਘ, ਸੀਟੀਯੂ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਕਾ.ਜਗਦੀਸ਼ ਚੰਦ, ਸੀਟੀਯੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾ.ਪਰਮਜੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਗੂੰਗੀ, ਬੋਲੀ ਅਤੇ ਝੂਠੀ ਸਰਕਾਰ ਨੂੰ ਜਗਾਊਣ ਅਤੇ ਅਪਣੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਹਾਇਕ ਡਿਪਟੀ ਕਮਿਸ਼ਨਰ ਰਾਹੀਂ ਇੱਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿੱਚ ਪੰਜਾਬ ਅੰਦਰ ਹੜ੍ਹਾਂ ਅਤੇ ਬਰਸਾਤ ਨਾਲ ਹੋਏ ਭਾਰੀ ਨੁਕਸਾਨ ਦੀ ਭਰਪਾਈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ, ਮਨਰੇਗਾ ਕਾਨੂੰਨ ਅਧੀਨ ਸਾਰੇ ਕਿਰਤੀ ਪਰਿਵਾਰਾਂ ਦੇ ਸਮੁੱਚੇ ਜੀਆਂ ਨੂੰ ਘੱਟੋ ਘੱਟ 700 ਰੁਪਏ ਦਿਹਾੜੀ ਨਾਲ ਪੂਰਾ ਸਾਲ ਕੰਮ ਦਿੱਤਾ ਜਾਵੇ, ਬੇਘਰੇ, ਲੋੜਵੰਦਾਂ ਨੂੰ ਪਿੰਡ ਅੰਦਰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਤੇ ਮਕਾਨ ਬਣਾਉਣ ਲਈ ਘੱਟੋ ਘੱਟ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ ਆਦਿ ਮੁੱਖ ਮੰਗਾਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਪੂਰੀਆਂ ਕਰਨ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਾ.ਬਲਰਾਮ, ਕਾ.ਤਹਿਸੀਲਦਾਰ, ਕਿਸਾਨ ਆਗੂ ਰਘਬੀਰ ਸਿੰਘ, ਅਮਰਜੀਤ ਸਿੰਘ ਮੱਟੂ, ਅਜੀਤ ਕੁਮਾਰ, ਭੋਲਾ ਯਾਦਵ, ਚਮਨ ਲਾਲ, ਮੁਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
HOME ਪੇਂਡੂ ਕਿਰਤੀ ਪਰਿਵਾਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਤਾ ਮੰਗ ਪੱਤਰ



