ਰਈਆ (ਸਮਾਜ ਵੀਕਲੀ) -ਇੰਗਲੈਡ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਹੁਰਾ ਸਾਹਿਬ, ਅਤੇ ਪਿੰਡ ਸਿੰਘਪੁਰਾ ਦੇ ਸਰਪੰਚ ਸੁਰਿੰਦਰਪਾਲ ਸਿੰਘ ਸੋਨੀ ਦੇ ਪਿਤਾ ਸ ਅਜੀਤ ਸਿੰਘ ਜੀ ਦਾ 18 ਨਵੰਬਰ ਦਿਨ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।ਸ ਅਜੀਤ ਸਿੰਘ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਅਧੀਨ ਆਉਂਦੇ ਪਿੰਡ ਸਿੰਘਪੁਰਾ ਦੇ ਵਸਨੀਕ ਸਨ,ਸਵ: ਅਜੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਦਿਨ ਬੁੱਧਵਾਰ 19 ਨਵੰਬਰ ਨੂੰ ਉਨ੍ਹਾਂ ਦੇ ਪਿੰਡ ਸਿੰਘਪੁਰਾ ਨੇੜੇ ਰਈਆ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਚ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਅਤੇ ਸਰਪੰਚ ਸੁਰਿੰਦਰਪਾਲ ਸਿੰਘ ਸੋਨੀ ਨਾਲ਼ ਸਾਬਕਾ ਮੈਂਬਰ ਪਾਰਲੀਮੈਂਟ ਸ ਜਸਬੀਰ ਸਿੰਘ ਡਿੰਪਾ (ਗਿੱਲ), ਹਲਕਾ ਮਜੀਠਾ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ, ਹਲਕਾ ਮਜੀਠਾ ਤੋਂ ਆਪ ਇੰਚਾਰਜ ਤਲਬੀਰ ਸਿੰਘ ਗਿੱਲ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ,ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਇੰਗਲੈਂਡ ਤੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ, ਅਕਾਲੀ ਦਲ ਬਾਦਲ ਯੂ ਕੇ ਦੇ ਆਗੂ ਮੁਖਤਿਆਰ ਸਿੰਘ ਝੰਡੇਰ, ਲੈਸਟਰ ਦੇ ਸਾਬਕਾ ਅਸਿਸਟੈਂਟ ਮੇਅਰ ਪਿਆਰਾ ਸਿੰਘ ਕਲੇਰ, ਸਾਬਕਾ ਲੌਡ ਮੇਅਰ ਦੀਪਕ ਬਜਾਜ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ,ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ, ਇੰਗਲੈਂਡ ਦੇ ਪ੍ਰਸਿੱਧ ਵਕੀਲ ਸ਼ੀਤਲ ਸਿੰਘ ਗਿੱਲ,ਮੰਗਤ ਸਿੰਘ ਪਲਾਹੀ ਸਮੇਤ ਹੋਰ ਬਹੁਤ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਨੇ ਦੁੱਖ ਪ੍ਰਗਟ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਹੈ।
HOME ਇੰਗਲੈਂਡ ਤੋਂ ਅਜੀਤ ਦੇ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਸਦਮਾ, ਸਹੁਰਾ ਸਾਹਿਬ...



