ਹੜ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾ ਜਾਰੀ – ਗੁਰਪ੍ਰਤਾਪ ਸਿੰਘ ਵਡਾਲਾ
ਨਕੋਦਰ, (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)-ਗੁਰਦੁਆਰਾ ਸ੍ਰੀ ਸਿੰਘ ਸਭਾ ਨਕੋਦਰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਦੇ ਖੇਤਰ ਚ ਵੱਡਾ ਉਪਰਾਲਾ ਕਰਦਿਆਂ ਹੜ ਪ੍ਰਭਾਵਿਤ ਇਲਾਕਿਆਂ ਦੇ ਲੋੜਵੰਦਾਂ ਨੂੰ ਜ਼ਮੀਨ ਉਪਜਾਊ ਬਣਾਉਣ ਵਾਸਤੇ 1000 ਲੀਟਰ ਡੀਜ਼ਲ , ਖਾਦ , ਡਾਇਆ ਅਤੇ ਕਣਕ ਦੇ ਬੀਜ ਮੁਹਈਆ ਕਰਾਏ ਗਏ। ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿੱਚ ਹੜ ਪ੍ਰਭਾਵਿਤ ਇਲਾਕਿਆਂ ਵਿਚ ਘਰ- ਘਰ ਜਾ ਕੇ ਹੜ ਪ੍ਰਭਾਵਿਤ ਇਲਾਕੇ ਦੇ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁੱਖ ਤੌਰ ਤੇ ਪੰਜ ਮੈਂਬਰੀ ਕਮੇਟੀ ਅਤੇ ਐਨ, ਆਰ,ਆਈ ਸੰਗਤਾਂ ਅਤੇ ਇਲਾਕੇ ਨਿਵਾਸੀ ਸੰਗਤਾਂ ਵੱਲੋਂ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹੜ ਪੀੜਤਾਂ ਇਲਾਕਿਆਂ ਵਿੱਚ ਹੜ ਪੀੜਤਾਂ ਦੀ ਮਦਦ ਕਰਨ ਵਾਸਤੇ ਕਮੇਟੀ ਮੈਂਬਰ ਪਹੁੰਚੇ। ਜਿੱਥੇ ਉਹਨਾਂ ਵਲੋਂ ਹੜ ਪ੍ਰਭਾਵਿਤ ਇਲਾਕਿਆਂ ਦੇ ਘਰਾਂ ਚ ਮਦਦ ਦਾ ਹੱਥ ਅੱਗੇ ਵਧਾਇਆ ਹੈ। ਉਹਨਾਂ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ ਦੇ ਪਿੰਡ ਬਾਊਪੁਰ ਅਯਾਲੀ ਖੁਰਦ ਅਤੇ ਰਾਮਪੁਰਾ ਗੋਰਾ,ਭੈਣੀ, ਮੁਹੰਮਦਬਾਦ,ਮੰਡ ਖੇਤਰ ਨੂੰ ਦੁਬਾਰਾ ਲੀਹਾਂ ਤੇ ਲਿਆਉਣ ਲਈ ਲੋੜਵੰਦਾਂ ਨੂੰ ਜ਼ਰੂਰੀ ਘਰ ਦਾ ਸਮਾਨ ਦਿੱਤਾ ਗਿਆ। ਅਤੇ ਜ਼ਮੀਨ ਨੂੰ ਉਪਜਾਊ ਕਰਨ ਲਈ ਹਰ ਤਰ੍ਹਾਂ ਦਾ ਖਾਦ ਅਤੇ ਬੀਜ ਅਤੇ ਹਰ ਲੋੜਵੰਦ ਪਰਿਵਾਰ ਨੂੰ ਡੀਜ਼ਲ ਵੰਡ ਕੇ ਦਿੱਤਾ ਗਿਆ। ਤਾਂ ਜੋ ਪ੍ਰਬੰਧ ਕੀਤੇ ਜਾਣ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰ ਵਡਾਲਾ ਨੇ ਦੱਸਿਆ ਕਿ ਪਹਿਲਾਂ ਵੀ ਇਸ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਕੋਦਰ ਨੇ ਹੜ ਪੀੜਤਾਂ ਇਲਾਕਿਆਂ ਦਾ ਦੌਰਾ ਕੀਤਾ ਸੀ।ਉਸ ਸਮੇਂ ਸਾਰਾ ਇਲਾਕਾ ਪਾਣੀ ਨਾਲ ਭਰਿਆ ਹੋਇਆ ਸੀ।ਸਥਾਨਕ ਲੋਕਾਂ ਦੇ ਕਹਿਣ ਮੁਤਾਬਕ ਉਸ ਸਮੇਂ ਵੀ ਸਹਾਇਤਾ ਕੀਤੀ ਗਈ ਸੀ ਅਤੇ ਹੁਣ ਵੀ ਸਥਾਨਕ ਲੋਕਾਂ ਦੀ ਸਲਾਹ ਨਾਲ ਹਰ ਲੋੜਵੰਦ ਦੀ ਸਹਾਇਤਾ ਕਰਨ ਦਾ ਸਮਾਂ ਨਿਸ਼ਚਿਤ ਕੀਤਾ ਗਿਆ, ਹੁਣ ਜਦੋਂ ਪਾਣੀ ਉੱਤਰ ਗਿਆ ਹੈ ਤਾਂ ਟੀਮ ਨੇ ਮੁੜ ਦੌਰਾ ਕੀਤਾ। ਇਸ ਮੌਕੇ ਮੌਜੂਦ ਮੁੱਖ ਤੌਰ ਤੇ ਡੀਜ਼ਲ ਅਤੇ ਖਾਦ,ਡਾਇਆ, ਬੀਜ ਅਤੇ ਮੁੱਖ ਤੌਰ ਤੇ ਪਾਣੀ ਆਦਿ ਹੋਰ ਘਰੇਲੂ ਸਾਮਾਨ ਵੰਡੇ ਗਏ। ਪਿੰਡ ਵਾਸੀਆਂ ਅਤੇ ਲੋੜਵੰਦ ਪਰਿਵਾਰਾਂ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਕੋਦਰ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੂੰ ਬੰਨ੍ਹ ਬਣਾਉਣ ਲਈ ਹੋਰ ਵੀ ਕਿਸੇ ਸਮਾਨ ਦੀ ਜ਼ਰੂਰਤ ਹੋਵੇਗੀ ਤਾਂ ਉਹ ਵੀ ਦਿੱਤਾ ਜਾਵੇਗਾ। ਇਸ ਸੇਵਾ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁੱਖ ਤੌਰ ਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ, ਉਨ੍ਹਾਂ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਗੁਰੂ ਸਾਹਿਬ ਜੀ ਅਤੇ ਸਮੂਹ ਸੰਗਤਾਂ ਦੇ ਦਰਸ਼ਨ ਕੀਤੇ।


