HOME ਮਾਛੀਵਾੜਾ ਪੁਲਿਸ ਵੱਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ

ਮਾਛੀਵਾੜਾ ਪੁਲਿਸ ਵੱਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ

Oplus_16908288
ਮਾਛੀਵਾੜਾ ਸਾਹਿਬ  (ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ :- ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਹੀ ਧਰਮ ਸ਼ਰਧਾ ਦੇ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਅਨੰਦਪੁਰ ਸਾਹਿਬ ਦੇ ਵਿੱਚ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਤੇ ਹੋਰ ਵੱਖ ਵੱਖ ਧਾਰਮਿਕ ਸੰਸਥਾਵਾਂ ਸੰਪਰਦਾਵਾਂ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਧਾਰਮਿਕ ਇਤਿਹਾਸਿਕ ਸਥਾਨ ਗੁਰਦੁਆਰਾ  ਧੋਬੜੀ ਸਾਹਿਬ ਆਸਾਮ ਤੋਂ ਜੋ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਚੱਲਿਆ ਹੋਇਆ ਹੈ ਉਹ ਪੜਾਅ ਦਰ ਪੜਾਅ ਅੱਗੇ ਵੱਧ ਰਿਹਾ ਹੈ। ਬੀਤੀ ਰਾਤ ਜਿਲਾ ਲੁਧਿਆਣਾ ਦੇ ਇਤਿਹਾਸਿਕ ਸ਼ਹਿਰ ਸ਼੍ਰੀ ਮਾਛੀਵਾੜਾ ਸਾਹਿਬ ਦੇ ਵਿੱਚ ਇਸ ਨਗਰ ਕੀਰਤਨ ਨੇ ਵਿਸ਼ਰਾਮ ਕੀਤਾ ਸਵੇਰ ਵੇਲੇ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਮਾਛੀਵਾੜਾ ਸਾਹਿਬ ਨਾਲ ਸੰਬੰਧਿਤ ਧਾਰਮਿਕ ਸਮਾਜਿਕ ਰਾਜਨੀਤਿਕ ਆਗੂਆਂ ਤੇ ਸੰਗਤਾਂ ਨੇ ਇਸ ਨਗਰ ਕੀਰਤਨ ਦਾ ਵੱਧ ਚੜ ਕੇ ਸਵਾਗਤ ਕੀਤਾ। ਗੁਰਦੁਆਰਾ ਸ਼੍ਰੀ ਚਰਨ ਕਮਲ ਸਾਹਿਬ ਤੋਂ ਚੱਲ ਕੇ ਜਦੋਂ ਇਹ ਨਗਰ ਕੀਰਤਨ ਥਾਣਾ ਮਾਛੀਵਾੜਾ ਦੇ ਅੱਗੇ ਆਇਆ ਤਾਂ ਸਮਰਾਲਾ ਤੋਂ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਮਾਛੀਵਾੜਾ ਥਾਣੇ ਦੀ ਪੁਲਿਸ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਦੇ ਨਾਲ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਪੇਸ਼ ਕੀਤੀ। ਪੰਜਾਬ ਪੁਲਿਸ ਦੇ ਨੌਜਵਾਨ ਵਿਸ਼ੇਸ਼ ਵਰਦੀ ਵਿੱਚ ਹਾਜ਼ਰ ਹੋ ਕੇ ਜਿੱਥੇ ਇਸ ਨਗਰ ਕੀਰਤਨ ਦਾ ਸਵਾਗਤ ਕਰ ਰਹੇ ਸਨ ਉੱਥੇ ਹੀ ਜਦੋਂ  ਪੁਲਿਸ ਥਾਣਾ ਮਾਛੀਵਾੜਾ ਅੱਗੇ ਨਗਰ ਕੀਰਤਨ ਆਇਆ ਤਾਂ ਸਮੁੱਚੇ ਪੁਲਿਸ ਦੇ ਵੱਡੇ ਛੋਟੇ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮਰਾਲਾ ਤੋਂ ਡੀਐਸਪੀ ਤਰਲੋਚਨ ਸਿੰਘ ਥਾਣਾ ਮੁਖੀ ਮਾਛੀਵਾੜਾ ਇੰਸਪੈਕਟਰ ਹਰਵਿੰਦਰ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ
Next articleਕਾਵਿ-ਸੂਝ