ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਅੱਜ ਪਿੰਡ ਸੋਇਤਾ ਦੇ ਇੱਟਾਂ ਦੇ ਭੱਠੇ ਉੱਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਵੱਲੋਂ ਚਾਰ ਕਿਰਤ ਕੋਡ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਤੇ ਔਰਤ ਮਜਦੂਰ ਵੀ ਹਾਜਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸਕੱਤਰ ਅਵਤਾਰ ਸਿੰਘ ਤਾਰੀ ਅਤੇ ਪ੍ਰੈਸ ਸਕੱਤਰ ਜਸਬੀਰ ਦੀ ਨੇ ਕਿਹਾ ਕਿ ਕਿਰਤ ਕੋਡ ਕੇ ਇਹਨਾਂ ਕਿਰਤ ਕੋਲ ਲਾਗੂ ਕਰਕੇ ਮੋਦੀ ਸਰਕਾਰ ਨੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਘਾਤਕ ਹੱਲਾ ਬੋਲਿਆ ਹੈ ਜਿਸ ਦਾ ਮਜ਼ਦੂਰ ਜਮਾਤ ਹਰ ਹਾਲਤ ਵਿੱਚ ਕਰੜਾ ਜਵਾਬ ਦੇਵੇਗੀ। ਉਹਨਾਂ ਕਿਹਾ ਕਿ ਮੋਦੀ ਸਰਕਾਰ 80 ਕਰੋੜ ਉਹਨਾਂ ਲੋਕਾਂ ਦੀ ਹਕੀਕਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜੋ 5 ਕਿਲੋ ਮੁਫਤ ਰਾਸ਼ਨ ’ਤੇ ਨਿਰਭਰ ਹਨ। ਇਹ ਐਲਾਨ ਉਸ ਹਕੀਕਤ ਦੇ ਬਾਵਜੂਦ ਕੀਤੇ ਜਾ ਰਹੇ ਹਨ, ਕਿ ਬਹੁਤ ਵੱਡੀ ਬਹੁਗਿਣਤੀ ਟਰੇਡ ਯੂਨੀਅਨਾਂ ਨੇ ਇਨ੍ਹਾਂ ਮਜ਼ਦੂਰ ਵਿਰੋਧੀ ਤਬਦੀਲੀਆਂ ਦਾ ਖੁੱਲ੍ਹਾ ਵਿਰੋਧ ਕੀਤਾ ਹੈ। ਟਰੇਡ ਯੂਨੀਅਨਾਂ ਵੱਲੋਂ ਮਸ਼ਵਰਿਆਂ ਦੀਆਂ ਸਾਰੀਆਂ ਮੰਗਾਂ ਨੂੰ ਅਣਦੇਖਾ ਕੀਤਾ ਗਿਆ ਹੈ। ਕਈ ਰਾਜ ਸਰਕਾਰਾਂ ਨੇ ਕੋਡਾਂ ਦੇ ਵਿਰੋਧ ਕਾਰਨ ਅਜੇ ਤਕ ਨਿਯਮ ਤਿਆਰ ਨਹੀਂ ਕੀਤੇ। ਪਰ ਮੋਦੀ ਸਰਕਾਰ ਨੂੰ ਮਜ਼ਦੂਰ ਵਰਗ ਦੇ ਕਿਸੇ ਵੀ ਹੱਕ ਦੀ ਦਲੀਲ ਦੀ ਕੋਈ ਪਰਵਾਹ ਨਹੀਂ। ਕੌੜੀ ਸੱਚਾਈ ਇਹ ਹੈ ਕਿ ਭਾਰਤ ਦੀ ਮਜ਼ਦੂਰ ਸ਼ਕਤੀ ਦੀ ਬਹੁਤ ਵੱਡੀ ਹਿੱਸੇਦਾਰੀ ਗ਼ੈਰ-ਸੰਗਠਤ ਖੇਤਰ ਵਿੱਚ ਹੈ ਅਤੇ ਮੁਲਕ ਵਿਚ ਜ਼ਿਆਦਾਤਰ ਨੌਕਰੀਆਂ ਅਸਥਾਈ ਹਨ। ਕੋਡਾਂ ਦੇ ਇਸ ਐਲਾਨ ਨਾਲ ਸਰਕਾਰਾਂ ਅਤੇ ਪੂੰਜੀਪਤੀਆਂ ਵਿੱਚ ਉਹ ਹੌਸਲਾ ਪੈਦਾ ਹੋਵੇਗਾ ਕਿ ਉਹ ਹੁਣ ਤਕ ਮਜ਼ਦੂਰਾਂ ਨੇ ਜਿਨ੍ਹਾਂ ਅਧਿਕਾਰਾਂ ਲਈ ਜੱਦੋ-ਜਹਿਦ ਕੀਤੀ ਹੈ, ਉਹਨਾਂ ਨੂੰ ਵੀ ਤੋੜ ਸਕਣ। ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦੇ ਕਠਿਨ ਮੁਹਿੰਮ ਨਾਲ ਹਾਸਲ ਕੀਤੇ ਅਧਿਕਾਰਾਂ ’ਤੇ ਸਿੱਧੇ ਹਮਲੇ ਕੀਤੇ ਜਾ ਰਹੇ ਹਨ ਅਤੇ ਇਹ ਕਾਰਪੋਰੇਟ ਹਮਲਿਆਂ ਨੂੰ ਹੋਰ ਬੇਲਗਾਮ ਕਰਨਗੇ। ਕਾਰਪੋਰੇਟ ਤਾਂ ਲੰਮੇ ਸਮੇਂ ਤੋਂ ਬਣੇ ਬੈਠੇ ਹਨ ਕਿ ‘ਹਾਇਰ-ਐਂਡ-ਫਾਇਰ’ ਦਾ ਪੂਰਾ ਹੱਕ ਮਿਲੇ, ਬੇਅੰਤ ਕੰਮ ਦੇ ਘੰਟੇ ਲਗਾਏ ਜਾ ਸਕਣ, ਅਤੇ ਲੋਕਤੰਤਰਕ ਅਧਿਕਾਰਾਂ ਨੂੰ ਕੁਚਲਿਆ ਜਾਵੇ। ਇਹ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਵਰਗ ’ਤੇ ਇੱਕ ਬਿਲਕੁਲ ਬੇਸ਼ਰਮੀ ਭਰਿਆ ਹਮਲਾ ਹੈ। ਇਹ ਸਾਰਾ ਕੁਝ ਕਾਰਪੋਰੇਟ ਦੇ ਹਿੱਤ ਲਈ ਹੈ। ਇਸ ਦੇ ਨਾਲ ਹੀ ਜੰਗਲਾਂ ਅਤੇ ਖਣਿਜ ਸੰਪਦਾ ਨੂੰ ਕਾਰਪੋਰੇਟ ਨੂੰ ਸੌਂਪਣ ਦੀ ਇੱਕ ਸੋਚੀ ਸਮਝੀ ਮੁਹਿੰਮ ਵੀ ਚੱਲ ਰਹੀ ਹੈ। ਇਸ ਮੌਕੇ ਇਫਟੂ ਦੇ ਜ਼ਿਲ੍ਹਾ ਕਮੇਟੀ ਮੈਂਬਰ ਭਰਤ ਕੁਮਾਰ ਬੀਰ ਸਿੰਘ ਸਾਵਣ ਕੁਮਾਰ ਸਤੀਸ਼ ਕੁਮਾਰ ਵਿਜੇ ਰਾਜੂ ਪਟੇਲ ਦਵਿੰਦਰ ਦੀਪ ਸਿੰਘ ਸਾਹਿਬ ਕੁਮਾਰ ਰੋਸ਼ਨ ਲਾਲ ਰਸ਼ਮੀ ਅੰਮ੍ਰਿਤਾ ਅਤੇ ਗਿਆਨ ਕੌਰ ਭੱਠਾ ਮਜ਼ਦੂਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


